ਘਰੇਲੂ ਇਕਾਂਤਵਾਸ, ਕਰੋਨਾ ਫਤਹਿ ਕਿੱਟਾਂ ਤੋਂ ਇਲਾਵਾ ਐਲ-2 ਅਤੇ ਐਲ-3 ਸੁਵਿਧਾਵਾਂ ਬਾਰੇ ਲਈ ਜਾਣਕਾਰੀ
ਫਰੀਦਕੋਟ 24 ਮਈ,2021 ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ-2 ਤਹਿਤ ਪਿੰਡਾਂ ਨੂੰ ਕਰੋਨਾ ਮੁਕਤ ਬਣਾਉਣ ਲਈ ਕਰੋਨਾ ਮੁਕਤ ਪਿੰਡ ਅਭਿਆਨ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ।ਜਿਸ ਤਹਿਤ ਆਸ਼ਾ ਵਰਕਰਾਂ ,ਸਿਹਤ ਵਿਭਾਗ ਵੱਲੋਂ ਪਿੰਡਾਂ ਵਿਚ ਘਰ-ਘਰ ਜਾ ਕੇ ਜਿਥੇ ਕਰੋਨਾ ਸਬੰਧੀ ਸਰਵੇਖਣ ਕੀਤਾ ਜਾਵੇਗਾ, ਉਥੇ ਹੀ ਲੋਕਾਂ ਨੂੰ ਕਰੋਨਾ ਮੁਕਤ ਪਿੰਡ ਅਭਿਆਨ ਤਹਿਤ ਕਰੋਨਾ ਤੋਂ ਬਚਾਅ ਸਬੰਧੀ ਜਾਗਰੁਕ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਇਸ ਅਭਿਆਨ ਤਹਿਤ ਸਰਵੇਖਣ ਸਬੰਧੀ ਏ.ਜੀ.ਸੀਜ਼ ਅਤੇ ਸਮੂਹ ਐਸ.ਡੀ.ਐਮਜ਼., ਪੇਂਡੂ ਵਿਕਾਸ ਵਿਭਾਗ, ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਉਪਰੰਤ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਭਾਵੇਂ ਇਹ ਸਰਵੇਖਣ ਆਸ਼ਾ ਵਰਕਰਾਂ ,ਸਿਹਤ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ ਪਰ ਇਸ ਸਬੰਧ ਵਿੱਚ ਸਮੁੱਚੇ ਜਿਲ੍ਹੇ ਦੇ ਸੈਕਟਰ ਅਫ਼ਸਰ ਵੀ ਉਹਨਾਂ ਦੀ ਮਦਦ ਕਰਨਗੇ ਤੇ ਕਿਸੇ ਵੀ ਪਿੰਡ ਵਿਚ ਕੋਈ ਵੀ ਘਰ ਇਸ ਸਰਵੇਖਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਵਿਚ ਜਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਵੀ ਕਰੋਨਾ ਦੇ ਪਾਜੀਟਿਵੀ ਰੇਟ ਵਿੱਚ ਵਿਚ ਹੈਰਾਨੀਜਨਕ ਵਾਧਾ ਦਰਜ ਕੀਤਾ ਗਿਆ ਹੈ ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ-2 ਤਹਿਤ ਕਰੋਨਾ ਮੁਕਤ ਪਿੰਡ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਇਸ ਘਾਤਕ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਪਿੰਡਾਂ ਨੂੰ ਯਕੀਨੀ ਤੌਰ ਤੇ ਕਰੋਨਾ ਮੁਕਤ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿੰਡ ਅਭਿਆਨ ਦੌਰਾਨ ਇਹ ਯਕੀਨੀ ਬਣਾਇਆ ਜਾਵੇ ਕਿ ਘਰੇਲੂ ਇਕਾਂਤਵਾਸ ਵਾਲੇ ਜਿਲ੍ਹੇ ਦੇ ਸਾਰੇ ਮਰੀਜ਼ਾਂ ਨੂੰ ਕਰੋਨਾ ਫਤਹਿ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮਰੀਜ਼ ਜਿਆਦਾ ਸੀਰੀਅਸ ਨਜ਼ਰ ਆਉਂਦਾ ਹੈ ਤਾਂ ਉਸ ਨੂੰ ਐਲ-2 ਅਤੇ ਐਲ-3 ਸੁਵਿਧਾ ਵਾਲੇ ਹਸਪਤਾਲਾਂ ਵਿੱਚ ਤੁਰੰਤ ਫੈਸਲਾ ਕੀਤਾ ਜਾਵੇ ।ਉਨ੍ਹਾਂ ਸਮੂਹ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਗਰਭਵਤੀ ਔਰਤਾਂ ਦੇ ਕੇਸਾਂ ਦੀ ਰਿਪੋਰਟ ਪੇਸ਼ ਕਰਨ ਅਤੇ ਗਰਭਵਤੀ ਔਰਤਾਂ ਦੇ ਪਰਿਵਾਰਕ ਮੈਂਬਰ ਪਾਜੀਟਿਵ ਹੋਣ ਸਬੰਧੀ ਵੀ ਜਾਣਕਾਰੀ ਇਕੱਤਰ ਕਰਨ। ਇਸ ਤੋਂ ਇਲਾਵਾ ਉੱਚ ਜ਼ਖ਼ਮ ਵਾਲੇ ਮਰੀਜ਼ਾਂ ਜਿਵੇਂ ਕਿ ਹਾਈਪਰਟੈਨਸ਼ਨ, ਸ਼ੂਗਰ ਦੇ ਮਰੀਜ਼ਾਂ ਜਿਨ੍ਹਾਂ ਨੂੰ ਕੋਰੋਨਾ ਹੋਇਆ ਹੈ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ।