ਸੌ ਦਿਨਾਂ ਮੁਹਿੰਮ ਤਹਿਤ  ਹਸਤਾਂ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ

Navdeep Kaur
ਸੌ ਦਿਨਾਂ ਮੁਹਿੰਮ ਤਹਿਤ  ਹਸਤਾਂ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ

ਫਾਜਿਲਕਾ 20 ਅਗਸਤ 2024

ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਨਵਦੀਪ ਕੌਰ, ਫਾਜਿਲਕਾ ਦੀ ਅਗਵਾਈ ਹੇਠ ਅੱਜ ਹਸਤਾਂ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋ ਸੌ ਦਿਨਾਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ  ਸਖੀ ਸੈਂਟਰ ਦੀ ਸਕੀਮ ਅਤੇ ਹੋਰ ਸੇਵਾਂਵਾਂ ਬਾਰੇ ਦੱਸਣ ਦੇ ਨਾਲ ਉਹਨਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਉਹ ਭਵਿੱਖ ਵਿੱਚ ਵੱਖ-ਵੱਖ ਖੇਤਰਾਂ ਵਿੱਚ ਆਪਣੇ ਲਈ ਰਾਹ ਬਣਾ ਕੇ ਆਪਣਾ ਤੇ ਆਪਣੇ ਦੇਸ਼ ਦਾ ਨਾਮ ਰੋਸ਼ਨ ਕਰ ਸਕਦੀਆਂ ਹਨ ।

ਇਸ ਦੌਰਾਨ ਲੜਕੀਆਂ ਦੀ ਸੁਰੱਖਿਆ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ  ਤੇ ਡੀ.ਐਚ.ਈ.ਡਬਲਿਊ ਸਟਾਫ ਅਤੇ ਸਖੀ ਵਨ ਸਟਾਪ ਸੈਂਟਰ, ਫਾਜਿਲਕਾ ਸਟਾਫ,ਸਕੂਲ ਪ੍ਰਿੰਸੀਪਲ ਪਰਵਿੰਦਰ , ਪੈਰਾਂ ਲੀਗਲ ਵਲੰਟੀਅਰ ਪ੍ਰੀਤਮ ਸਿੰਘ ਹਾਜ਼ਿਰ ਸਨ

Spread the love