ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਅੰਬਿਕਾ ਨੇ ਹਾਸਿਲ ਕੀਤਾ ਪਹਿਲਾ ਸਥਾਨ
ਪਟਿਆਲਾ 11 ਮਈ 2021 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਮੁਕਾਬਲਿਆਂ ਦੀ ਲੜੀ ‘ਚ ਸਰਕਾਰੀ ਹਾਈ ਸਕੂਲ ਪਟਿਆਲਾ ਕੈਂਟ ਦੀ ਮੁੱਖ ਅਧਿਆਪਕਾ ਰੁਪਿੰਦਰ ਕੌਰ ਗਰੇਵਾਲ ਦੀ ਅਗਵਾਈ ‘ਚ ਲੇਖ ਮੁਕਾਬਲੇ ਕਰਵਾਏ ਗਏ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਖਸ਼ੀਅਤ, ਬਾਣੀ, ਫਿਲਾਸਫੀ, ਕੁਰਬਾਨੀ ਤੇ ਸਿੱਖਿਆਵਾਂ ‘ਤੇ ਅਧਾਰਤ ਆਨਲਾਈਨ ਕਰਵਾਏ ਗਏ ਲੇਖ ਮੁਕਾਬਲਿਆਂ ‘ਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਹਿੱਸਾ ਲਿਆ।
ਸਕੂਲ ਦੀ ਅਧਿਆਪਕਾ ਰਣਵਿੰਦਰ ਕੌਰ ਦੀ ਦੇਖ-ਰੇਖ ‘ਚ ਕਰਵਾਏ ਗਏ ਲੇਖ ਮੁਕਾਬਲਿਆਂ ‘ਚ ਅੰਬਿਕਾ (ਦਸਵੀਂ ਜਮਾਤ) ਪਹਿਲੇ, ਅਨੂ (ਦਸਵੀਂ ਜਮਾਤ) ਦੂਸਰੇ, ਐਂਥਨ ਖੁਰਮੀ ਤੀਸਰੇ ਤੇ ਰਮਨਦੀਪ ਕੌਰ ਚੌਥੇ ਸਥਾਨ ‘ਤੇ ਰਹੀ।
ਮੁੱਖ ਅਧਿਆਪਕਾ ਰੁਪਿੰਦਰ ਕੌਰ ਗਰੇਵਾਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ, ਬਾਣੀ ਤੇ ਸ਼ਖਸ਼ੀਅਤ ਨੂੰ ਪ੍ਰੇਰਨਾ ਸਰੋਤ ਬਣਾਉਣ ਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨ ਲਈ, ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਉਣ ਬਹੁਤ ਵੱਡਾ ਉੱਦਮ ਹੈ। ਜਿਸ ਲਈ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਅੱਗੇ ਹੋਣ ਵਾਲੇ ਮੁਕਾਬਲਿਆਂ ‘ਚ ਵੀ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਵੱਡੀ ਗਿਣਤੀ ‘ਚ ਹਿੱਸਾ ਲੈਣਗੇ ਅਤੇ ਅਧਿਆਪਕ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਣਗੇ। ਸ੍ਰੀਮਤੀ ਗਰੇਵਾਲ ਨੇ ਦੱਸਿਆ ਕਿ ਸਕੂਲ ਖੁੱਲ੍ਹਣ ‘ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਸਰਕਾਰੀ ਹਾਈ ਸਕੂਲ ਪਟਿਆਲਾ ਕੈਂਟ ਦੇ ਵਿਦਿਆਰਥੀ, ਅਧਿਆਪਕਾ ਰਣਵਿੰਦਰ ਕੌਰ ਦੀ ਦੇਖ-ਰੇਖ ‘ਚ ਲੇਖ ਮੁਕਾਬਲਿਆਂ ‘ਚ ਹਿੱਸਾ ਲੈਂਦੇ ਹੋਏ।

Spread the love