ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਲੇਖ ਮੁਕਾਬਲੇ

ਫਾਜ਼ਿਲਕਾ, 28 ਮਈ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਜਾਣਕਾਰੀ ਦੇਣ ਦੇ ਮਨੋਰਥ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਆਨਲਾਈਨ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ।
ਜਿਲ੍ਹਾ ਸਿੱਖਿਆ ਅਫਸਰ(ਐਲੀਮੈਂਟਰੀ) ਡਾ. ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਗੁਰੂ ਸਾਹਿਬ ਨਾਲ ਸਬੰਧਿਤ ਆਨਲਾਈਨ ਲੇਖ ਮੁਕਾਬਲਿਆਂ ਪ੍ਰਤੀ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਮੌਲਿਕ ਲਿਖਤ ’ਤੇ ਆਧਾਰਿਤ ਲੇਖ ਨੂੰ ਪੀਡੀਐਫ ਦੇ ਰੂਪ ਵਿੱਚ ਅਧਿਆਪਕਾਂ ਤੱਕ ਪਹੁੰਚਾਇਆ ਜਾਂਦਾ ਹੈ। ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ ਬਲਾਕ ਫਾਜਿਲਕਾ 2 ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਉਨਾਂ ਦੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਬਹੁਤ ਉਤਸ਼ਾਹ ਨਾਲ ਮੁਕਾਬਲਿਆਂ ਵਿੱਚ ਸ਼ਿਰਕਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਲੇਖ ਮੁਕਾਬਲੇ ਵਿੱਚੋਂ ਸਕੂਲ ਪੱਧਰ ’ਤੇ ਵਿਦਿਆਰਥਣ ਕੋਮਲ ਪਹਿਲੇ, ਰੀਤੂ ਦੂਜੇ ਤੇ ਸੁਖਮਨਪ੍ਰੀਤ ਤੀਜੇ ਸਥਾਨ ’ਤੇ ਰਹੀ।
ਇਸ ਮੌਕੇ ਸਕੂਲ ਦਾ ਸਟਾਫ ਸੁਖਵਿੰਦਰ ਸਿੰਘ, ਕੁਲਦੀਪ ਕੁਮਾਰ, ਸੁਨੀਲ ਕੁਮਾਰ, ਮੈਡਮ ਸ਼ਬਨਮ, ਕਰਨ ਸ਼ਾਹ ਹਾਜ਼ਰ ਸਨ।

Spread the love