-ਜਪਨੀਤ ਕੌਰ, ਪ੍ਰਭਜੋਤ ਕੌਰ, ਹਰਲੀਨ ਕੌਰ, ਅਸ਼ਮੀਤ ਕੌਰ ਤੇ ਅਰਮਾਨ ਸਿੰਘ ਰਹੇ ਅੱਵਲ
ਪਟਿਆਲਾ, 9 ਸਤੰਬਰ:
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ਦੇ ਜ਼ਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਹਨ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਭਾਸ਼ਨ ਮੁਕਾਬਲਿਆਂ ਜ਼ਿਲ੍ਹੇ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਚਾਰ ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਤੇ ਫਲਸਫੇ ਨਾਲ ਸਬੰਧਤ ਭਾਸ਼ਨ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ. ਅਮਰਜੀਤ ਸਿੰਘ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ।
ਸੈਕੰਡਰੀ ਵਰਗ ਦੇ ਜ਼ਿਲ੍ਹਾ ਪੱਧਰੀ ਕਵਿਤਾ ਮੁਕਾਬਲੇ ‘ਚ ਜਪਨੀਤ ਕੌਰ ਪੁੱਤਰੀ ਰਮਨਦੀਪ ਸਿੰਘ ਮਲਟੀਪਰਪਜ਼ ਮਾਡਲ ਟਾਊਨ ਸਕੂਲ ਦੀ ਵਿਦਿਆਰਥਣ ਨੇ ਪਹਿਲਾ, ਮਨਬੀਰ ਸਿੰਘ ਪੁੱਤਰ ਰਾਜਬੀਰ ਸਿੰਘ ਸੈਕੰਡਰੀ ਟੋਡਰਪੁਰ ਨੇ ਦੂਸਰਾ ਤੇ ਪ੍ਰਯਾਜਲ ਮਿਗਲਾਨੀ ਪੁੱਤਰੀ ਜਤਿਨ ਮਿਗਲਾਨੀ ਤ੍ਰਿਪੜੀ ਸਕੂਲ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ। ਮਿਡਲ ਵਿੰਗ ਦੇ ਮੁਕਾਬਲੇ ‘ਚ ਹਰਲੀਨ ਕੌਰ ਪੁੱਤਰੀ ਸੁਰਿੰਦਰ ਸਿੰਘ ਸੈਕੰਡਰੀ ਸਕੂਲ ਟੋਡਰਪੁਰ ਦੀ ਵਿਦਿਆਰਥਣ ਨੇ ਪਹਿਲਾ, ਸਮਰਿਤੀ ਸ਼ਰਮਾ ਪੁੱਤਰੀ ਰਾਜ ਕੁਮਾਰ ਸਰਕਾਰੀ ਹਾਈ ਸਕੂਲ ਨਨਹੇੜਾ ਨੇ ਦੂਸਰਾ ਤੇ ਸ਼ਿਲਪੀ ਪੁੱਤਰੀ ਸੰਜੇ ਮੰਡਲ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ।
ਪ੍ਰਾਇਮਰੀ ਵਰਗ ਦੇ ਮੁਕਾਬਲੇ ‘ਚ ਪ੍ਰਭਜੋਤ ਕੌਰ ਪੁੱਤਰੀ ਗੁਰਮੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਭਾਲਣ ਦੀ ਵਿਦਿਆਰਥਣ ਨੇ ਪਹਿਲਾ, ਲਵਦੀਪ ਕੌਰ ਪੁੱਤਰੀ ਜਸਪਾਲ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਦੌਣ ਖੁਰਦ ਨੇ ਦੂਸਰਾ ਤੇ ਰੁਕਸਾਨਾ ਪੁੱਤਰੀ ਆਲਮ ਖਾਨ ਸਰਕਾਰੀ ਪ੍ਰਾਇਮਰੀ ਸਕੂਲ ਅਲਾਮਦੀਪੁਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਵਿਸ਼ੇਸ਼ ਲੋੜਾਂ ਵਾਲੇ ਮਿਡਲ ਵਰਗ ਦੇ ਵਿਦਿਆਰਥੀਆਂ ‘ਚੋਂ ਅਸ਼ਮੀਤ ਕੌਰ ਪੁੱਤਰੀ ਰਵਿੰਦਰਪਾਲ ਸਿੰਘ ਸੈਕੰਡਰੀ ਸਕੂਲ ਤੇਪਲਾ ਪਹਿਲੇ, ਸੈਕੰਡਰੀ ਵਰਗ ਅਰਮਾਨ ਸਿੰਘ ਪੁੱਤਰੀ ਹਰਪਾਲ ਸਿੰਘ ਸੈਕੰਡਰੀ ਸਕੂਲ ਸਨੌਰ ਨੇ ਪਹਿਲਾ ਤੇ ਹਰਜਸ ਕੌਰ ਬਲਵਿੰਦਰ ਸਿੰਘ ਸੈਕੰਡਰੀ ਸਕੂਲ ਟੋਡਰਪੁਰ ਨੇ ਦੂਸਰੇ ਸਥਾਨ ਹਾਸਿਲ ਕੀਤਾ।
ਇਸ ਮੌਕੇ ਡਿਪਟੀ ਡੀ.ਈ.ਓ. (ਐਲੀ.) ਮਨਵਿੰਦਰ ਕੌਰ ਭੁੱਲਰ, ਜ਼ਿਲ੍ਹਾ ਨੋਡਲ ਅਫਸਰ (ਸੈ.) ਪ੍ਰਿੰ. ਰਜਨੀਸ਼ ਗੁਪਤਾ, ਨੋਡਲ ਅਫ਼ਸਰ (ਐ.) ਗੋਪਾਲ ਕ੍ਰਿਸ਼ਨ, ਸਹਾਇਕ ਨੋਡਲ ਅਫ਼ਸਰ ਰਣਜੀਤ ਸਿੰਘ ਧਾਲੀਵਾਲ, ਮੀਡੀਆ ਕੋਆਰਡੀਨੇਟਰਜ਼ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਪਰਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ ਹੈ।