ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਜੀ.ਜੀ.ਐਨ. ਪਲਬਿਕ ਸਕੂਲ ਵਿਖੇ ਆਨਲਾਈਨ ਕਵਿਤਾ ਤੇ ਭਾਸ਼ਣ ਮੁਕਾਬਲੇ ਆਯੋਜਿਤ
ਲੁਧਿਆਣਾ, 31 ਮਈ 2021 ਗੁੱਜਰਾਂਵਾਲਾ ਗੁਰੂ ਨਾਨਕ (ਜੀ.ਜੀ.ਐਨ.) ਪਬਲਿਕ ਸਕੂਲ, ਰੋਜ਼ ਗਾਰਡਨ ਲੁਧਿਆਣਾ ਵਿਖੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਅਤੇ ਸਿਖਿਆਵਾਂ ‘ਤੇ ਆਧਾਰਿਤ ਆਨਲਾਈਨ ਕਵਿਤਾ ਅਤੇ ਭਾਸ਼ਣ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।
ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਗੁਰਮਤਿ ਸਭਾ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਸਿੱਖਾਂ ਦੇ 9ਵੇਂ ਗੁਰੂ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਇਆ। ਇਸ ਪ੍ਰਤੀਯੋਗਤਾ ਵਿੱਚ 6ਵੀ ਤੋਂ 8ਵੀਂ ਤੱਕ ਦੇ ਵਿਦਿਆਰਥੀਆਂ ਨੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ ਅਤੇ ਗੁਰੂ ਜੀ ਦੇ ਜੀਵਨ ਤੇ ਫਲਸਫੇ ‘ਤੇ ਸੁੰਦਰ ਢੰਗ ਨਾਲ ਕਵਿਤਾਵਾਂ ਅਤੇ ਆਪਣੇ ਵਿਚਾਰ ਪ੍ਰਗਟ ਕੀਤੇ।
ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਮੀਤ ਕੌਰ ਵੱਲੋਂ ਵਿਦਿਆਰਥੀਆਂ ਦੁਆਰਾ ਕੀਤੇ ੳਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਵਿਸ਼ਵ ਇਤਿਹਾਸ ਵਿੱਚ ਧਰਮ, ਮਾਨਵਤਾ ਦੀਆਂ ਕਦਰਾਂ ਕੀਮਤਾਂ ਅਤੇ ਆਦਰਸ਼ਾਂ ਦੀ ਰੱਖਿਆ ਲਈ ਬਲਿਦਾਨ ਦੇਣ ਵਾਲਿਆਂ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸਥਾਨ ਪ੍ਰਮੁੱਖ ਹੈ। ਮੌਜੂਦਾ ਸਮੇਂ ਵਿੱਚ ਜਰੂਰਤ ਨੂੰ ਸਮਝਦੇ ਹੋਏ ਸਾਨੂੰ ਇਸੇ ਤਰ੍ਹਾਂ ਧਾਰਮਿਕ ਮੰਚ ਦਾ ਆਯੋਜਨ ਕਰਨਾ ਚਾਹੀਦਾ ਹੈ ਜਿਸ ਨਾਲ ਨੌਜਵਾਨਾਂ ਨੂੰ ਸਿੱਖ ਗੁਰੂਆਂ ਦੇ ਸਰਵਉੱਚ ਬਲਿਦਾਨ ਅਤੇ ਸਿਧਾਂਤਾ ਬਾਰੇ ਜਾਣਕਾਰੀ ਮਿਲ ਸਕੇ।
ਕਵਿਤਾ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ 6ਵੀਂ ਏ ਜਮਾਤ ਦੀ ਗੁਰਨੀਤ ਕੌਰ ਅਤੇ ਦੂਸਰਾ ਸਥਾਨ ਸਰਬਵੀਰ ਸਿੰਘ ਨੇ ਪ੍ਰਾਪਤ ਕੀਤਾ। 6ਵੀਂ ਬੀ ਜਮਾਤ ਦੇ ਪ੍ਰਭਲਿਵ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਭਾਸ਼ਣ ਪ੍ਰਤਿਯੋਗਤਾ ਵਿੱਚ 7ਵੀਂ ਬੀ ਦੀ ਤਨਵੀਰ ਕੌਰ ਨੇ ਪਹਿਲਾ ਸਥਾਨ, 8ਵੀਂ ਏ ਦੀ ਪਰਨੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਤੀਸਰਾ ਸਥਾਨ 6ਵੀ ਏ ਦੀ ਅਰੂਸ਼ਤਾਬ ਕੌਰ ਅਤੇ ਇਕਨੂਰ ਕੌਰ ਨੇ ਪ੍ਰਾਪਤ ਕੀਤਾ। ਇਸ ਤਰ੍ਹਾਂ ਇਹ ਸਮਾਰੋਹ ਸਾਰਿਆਂ ਲਈ ਯਾਦਗਾਰੀ ਰਿਹਾ।