ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਤੇ 13 ਸਤੰਬਰ ਨੂੰ ਸਬ ਡਵੀਜ਼ਨ ਬਟਾਲਾ ਛੁੱਟੀ ਹੋਵੇਗੀ

ਗੁਰਦਾਸਪੁਰ , 10 ਸਤੰਬਰ 2021 ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਜਾਰੀ ਕੀਤੇ ਗਏ ਹੁਕਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 13 ਸਤੰਬਰ, 2021 ਦਿਨ ਸੋਮਵਾਰ ਨੂੰ ਸਬ ਡਵੀਜ਼ਨ , ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ , ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ Negotiable Instruments Act, 1981 Section-25 ਤਹਿਤ ਨਿਮਨਹਸਤਾਖਰੀ ਨੂੰ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ । ਇਸ ਦਿਨ ਬੋਰਡ/ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰਿਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ ।

Spread the love