ਡਾ: ਅਮਰ ਸਿੰਘ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੂੰ ਮਿਲੇ
ਰਾਏਕੋਟ, 11 ਜੂਨ 2021
ਡਾ. ਅਮਰ ਸਿੰਘ ਐਮ ਪੀ ਸ਼੍ਰੀ ਫਤਹਿਗੜ੍ਹ ਸਾਹਿਬ ਨੇ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਲੋਕ ਸਭਾ ਹਲਕੇ ਸ਼੍ਰੀ ਫਤਹਿਗੜ੍ਹ ਸਾਹਿਬ ਵਿੱਚ ਪੈਂਦੇ ਸਾਰੇ ਸਿਵਲ ਹਸਪਤਾਲਾਂ ਲਈ ਵੱਡੀ ਸਮਰੱਥਾ ਵਾਲੇ ਪੀਐਸਏ ਆਕਸੀਜਨ ਪਲਾਂਟ ਮਨਜ਼ੂਰ ਕਰਨ ਦੀ ਬੇਨਤੀ ਕੀਤੀ।
ਡਾ. ਸਿੰਘ ਨੇ ਕਿਹਾ ਕਿ ਪਿਛਲੀ ਕੋਵਿਡ ਲਹਿਰ ਦੌਰਾਨ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਤੋਂ ਸਾਹਮਣੇ ਆਏ ਮਾਮਲਿਆਂ ਨੂੰ ਵੇਖਦਿਆਂ ਇਹ ਜ਼ਰੂਰੀ ਹੈ ਕਿ ਸਾਰੇ ਵੱਡੇ ਸਰਕਾਰੀ ਹਸਪਤਾਲ ਆਕਸੀਜਨ ਦੀ ਸਪਲਾਈ ਵਿੱਚ ਸਵੈ-ਨਿਰਭਰ ਹੋਣੇ ਚਾਹੀਦੇ ਹਨ। ਹੁਣ ਤੱਕ ਉਪਲੱਬਧ ਸਭ ਤੋਂ ਵਧੀਆ ਪੀਐਸਏ ਆਕਸੀਜਨ ਪਲਾਂਟ ਡੀ.ਆਰ.ਡੀ.ਓ. ਦੇ ਸਨ, ਜੋ ਕੇਂਦਰ ਸਰਕਾਰ ਦੁਆਰਾ ਮਨਜੂਰ ਕੀਤੇ ਜਾ ਰਹੇ ਹਨ।
ਉਹਨਾਂ ਕੇਂਦਰੀ ਸਿਹਤ ਸਕੱਤਰ ਨੂੰ ਸ਼੍ਰੀ ਫਤਹਿਗੜ ਸਾਹਿਬ ਹਲਕੇ ਵਿੱਚ ਪੈਂਦੇ ਹਸਪਤਾਲਾਂ ਲਈ ਆਕਸੀਜਨ ਕੰਸੇਂਟਰਾਟਰਾਂ, ਆਕਸੀਜਨ ਸਿਲੰਡਰਾਂ ਅਤੇ ਹੋਰ ਜ਼ਰੂਰੀ ਉਪਕਰਣਾਂ ਦੀ ਮਨਜ਼ੂਰੀ ਦੇਣ ਲਈ ਵੀ ਬੇਨਤੀ ਕੀਤੀ।