ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਫਰੀਦਕੋਟ ਵੱਲੋਂ ਬਾਲ ਸੁਧਾਰ ਘਰ, ਫਰੀਦਕੋਟ (ਅਬਸਰਵੇਸ਼ਨ ਹੋਮ), ਰਾਧਾ ਕ੍ਰਿਸ਼ਨ ਧਾਮ, ਫਰੀਦਕੋਟ ਅਤੇ ਨਿਰੋਗ ਬਾਲ ਆਸ਼ਰਮ, ਕੋਟਕਪੁਰਾ ਦਾ ਦੌਰਾ ਕੀਤਾ ਗਿਆ
ਫਰੀਦਕੋਟ 21 ਮਈ , 2021 – ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਪ੍ਰਧਾਨਗੀ ਹੇਠ ਅੰਡਰਟ੍ਰਾਇਲ ਰਿਵਿਊ ਕਮੇਟੀ ਦੀ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ, ਜਿਸ ਵਿੱਚ ਮਾਨਯੋਗ ਹਾਈ ਪਾਵਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਜ਼ੇਲ੍ਹ ਵਿੱਚ ਬੰਦ ਅੰਡਰਟ੍ਰਾਇਲਾਂ ਦੀ ਅੰਤਰਿਮ ਜਮਾਨਤ (ਇੰਟਰੀਮ ਬੇਲ)ਅਤੇ ਕੰਵਿਕਟਸ ਨੂੰ ਪੈਰੋਲ ਤੇ ਛੱਡਣ ਸਬੰਧੀ ਵਿਚਾਰਿਆ ਗਿਆ। ਇਸ ਮੀਟਿੰਗ ਵਿੱਚ ਸ੍ਰੀ ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ, ਫਰੀਦਕੋਟ, ਸ੍ਰੀ ਅਵਤਾਰ ਚੰਦ, ਡਿਪਟੀ ਸੁਪਰਡੈਂਟ ਆਫ ਪੁਲਿਸ (ਸਪੈਸ਼ਲ ਬ੍ਰਾਂਚ), ਫਰੀਦਕੋਟ, ਸ੍ਰੀਮਤੀ ਅਮਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਫਰੀਦਕੋਟ (ਅਡਿਸ਼ਨਲ ਚਾਰਜ), ਸ੍ਰੀ ਰਜਨੀਸ਼ ਗੋਇਲ, ਜ਼ਿਲ੍ਹਾ ਅਟਾਰਨੀ, ਫਰੀਦਕੋਟ ਅਤੇ ਸ੍ਰੀ ਮਨਜੀਤ ਸਿੰਘ ਟਿਵਾਣਾ, ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਰੀਦਕੋਟ ਆਦਿ ਅਫਸਰ ਸ਼ਾਮਲ ਸਨ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਸ੍ਰੀ ਸੁਮੀਤ ਮਲਹੋਤਰਾ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਕਤ ਜਮਾਨਤਾਂ ਦੀਆਂ ਅਰਜੀਆਂ ਨੂੰ ਹਾਈ ਪਾਵਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਵਿਚਾਰਨ ਤਾਂ ਜ਼ੋ ਜ਼ੇਲ੍ਹਾਂ ਵਿੱਚ ਬੰਦੀਆਂ ਨੂੰ ਰਿਹਾਅ ਕੀਤਾ ਜਾ ਸਕੇ।