ਫਿਰੋਜ਼ਪੁਰ 04 ਜੂਨ 2021
ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਦੇ ਦਿਸ਼ਾ-ਨਿਰਦੇਸ਼ਾ ਹੇਠ ਡਾਇਰੈਕਟਰ ਪੰਜਾਬ ਮੰਡੀ ਬੋਰਡ ਸ੍ਰ. ਹਰਿੰਦਰ ਸਿੰਘ ਖੋਸਾ ਵੱਲੋਂ ਫਿਰੋਜ਼ਪੁਰ ਛਾਉਣੀ ਵਿੱਚ ਸੂਜੀ ਬਾਜ਼ਾਰ, ਗਵਾਲ ਮੰਡੀ, ਖਲਾਸੀ ਲਾਈਨ, ਰਾਮ ਬਾਗ ਰੋਡ ਵਿਖੇ ਵੱਖ ਵੱਖ ਕਣਕ ਦੇ ਡਿਪੂਆਂ ਵਿਚ ਕਣਕ ਵੰਡਣ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਇਸ ਮੌਕੇ ਸ੍ਰ. ਹਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲੋੜਵੰਦਾਂ ਨੂੰ ਰਾਸ਼ਨ ਕਾਰਡ ਦੇ ਜਰੀਏ ਕਣਕ ਦੀ ਵੰਡ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਨੂੰ ਵੀ ਭੁੱਖੇ ਭੇਟ ਨਾ ਸੋਣਾ ਪਵੇ। ਉਨ੍ਹਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਧਾਰਕ ਸਰਕਾਰੀ ਦੀ ਇਸ ਸਕੀਮ ਦਾ ਜ਼ਰੂਰ ਲਾਭ ਲੈਣ ਅਤੇ ਆਪਣੇ ਹਿੱਸੇ ਦੀ ਕਣਕ ਡਿੱਪੂਆਂ ਤੋਂ ਜ਼ਰੂਰ ਪ੍ਰਾਪਤ ਕਰਨ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅਜੇ ਜੋਸ਼ੀ, ਐਡਵੋਕੇਟ ਸਵਰਨਜੀਤ ਸਿੰਘ ਬਰਾੜ, ਐਡਵੋਕੇਟ ਅਵਤਾਰ ਸਿੰਘ ਭੱਟੀ, ਰਾਜਿੰਦਰ ਅਰੋੜਾ ਆਦਿ ਹਾਜ਼ਰ ਸਨ।