ਫਿਰੋਜ਼ਪੁਰ, 10 ਜਨਵਰੀ 2024
ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਸਬੰਧੀ ਮੈਨੂਅਲ ਸਕਵੈਂਜਰ ਐਕਟ 2013 ਤਹਿਤ ਬਣੀ ਜ਼ਿਲ੍ਹਾ ਵਿਜੀਲੈਂਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬਾਮਬਾ ਦੀ ਪ੍ਰਧਾਨਗੀ ਹੇਠ ਹੋਈ ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਬਾਰੇ ਬਣੇ ਐਕਟ ਤਹਿਤ ਉਨਾਂ ਦੀ ਸੁਰੱਖਿਆਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਬਾਰੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਅਤੇ ਕੰਟੋਨਮੈਂਟ ਬੋਰਡ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੀ ਸਿਹਤ ਸਬੰਧੀ ਜਾਗਰੂਕਤਾ ਕੈਂਪ ਲਾਉਣ ਬਾਰੇ ਕਿਹਾ ਗਿਆ । ਇਨਾਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਲੋਨ ਆਦਿ ਦੇ ਕੈਂਪ ਲਗਾ ਕੇ ਲੋਨ ਮੁਹੱਈਆਂ ਕਰਵਾਉਣ ਲਈ ਐਸ.ਸੀ.ਕਾਰਪੋਰੇਸ਼ਨ, ਲੀਡ ਬੈਂਕ ਆਦਿ ਦੇ ਅਧਿਕਾਰੀਆਂ ਨੂੰ ਕੈਂਪ ਲਗਾਉਣ ਸਬੰਧੀ ਆਪਣਾ ਸ਼ਡਿਊਲ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਨੂੰ ਭੇਜਣ ਲਈ ਕਿਹਾ ਗਿਆ ਤਾਂ ਜੋ ਇਨ੍ਹਾਂ ਪਰਿਵਾਰਾਂ ਨੂੰ ਵੱਧ ਤੋ ਵੱਧ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਸਕਣ ।
ਇਸ ਮੌਕੇ ਸ੍ਰ. ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਸ਼੍ਰੀ ਧਰਮਪਾਲ ਸਿੰਘ ਈ.ਓ. ਨਗਰ ਕੌਂਸਲ ਜੀਰਾ, ਸ਼੍ਰੀ ਹਰੀਸ਼ ਕੁਮਾਰ ਦਫ਼ਤਰ ਸਹਾਇਕ ਕਿਰਤ ਕਮਿਸ਼ਨਰ, ਸ਼੍ਰੀ ਪਵਨ ਕੁਮਾਰ ਐੱਸ.ਆਈ, ਸ਼੍ਰੀ ਸਤੀਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਸ਼੍ਰੀ ਪ੍ਰਗਟ ਸਿੰਘ ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਸ਼੍ਰੀ ਜਗਜੀਤ ਸਿੰਘ ਨੁਮਾਇੰਦਾ ਜ਼ਿਲ੍ਹਾ ਮੈਨੇਜਰ, ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿੱਤ ਕਾਰਪੋਰੇਸ਼ਨ, ਸ਼੍ਰੀ ਅਮਰ ਭੱਟੀ ਮੈਂਬਰ ਸਫ਼ਾਈ ਸੇਵਕ ਯੂਨੀਅਨ ਆਦਿ ਹਾਜ਼ਰ ਸਨ।