ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਹਰੀਕੇ ਪੱਤਣ ਵਿਖੇ ਈਕੋ ਟੂਰਿਜ਼ਮ ਨੂੰ ਪ੍ਰਫੁੱਲਿਤ ਕਰਨ ਲਈ 15 ਕਰੋੜ ਰੁਪਏ ਦੀ ਰਾਸ਼ੀ ਜਾਰੀ

ਤਰਨ ਤਾਰਨ, 21 ਮਾਰਚ :
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਲਗਾਤਾਰ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ,  ਜੰਗਲੀ ਜੀਵ ਰੱਖ (ਵਾਈਲਡ ਲਾਈਫ਼ ਸੈਕਚਰੀ) ਹਰੀਕੇ ਪੱਤਣ ਵਿਖੇ ਈਕੋ ਫਰੈਂਡਲੀ ਟੂਰਿਜ਼ਮ ਨੂੰ ਪ੍ਰਫੁੱਲਿਤ ਕਰਨ ਲਈ 15 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਹਰੀਕੇ ਪੱਤਣ ਨੂੰ ਸੈਰ-ਸਪਾਟੇ ਦੇ ਸਥਾਨ ਵਜੋਂ ਹੋਰ ਵਿਕਸਿਤ ਕਰਨ ਲਈ ਇਸ ਬੱਜਟ ਵਿੱਚ ਆਪਣੇ ਹਿੱਸੇ ਵਜੋਂ 7 ਕਰੋੜ 56 ਲੱਖ ਰੁਪਏ ਦੀ ਰਾਸ਼ੀ ਖਰਚ ਕਰਨ ਲਈ ਰੱਖੀ ਗਈ ਹੈ। ਉਹਨਾਂ ਕਿਹਾ ਕਿ ਇਸ ਨਾਲ ਹਰੀਕੇ ਪੱਤਣ ਵਿਖੇ ਟੂਰਿਜ਼ਮ ਵਿੱਚ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਹੋਰ ਰੋਜ਼ਗਾਰ ਵੀ ਮੁਹੱਈਆ ਹੋਵੇਗਾ ਅਤੇ ਲੋਕਾਂ ਦਾ ਕਾਰੋਬਾਰ ਵਧੇਗਾ।
ਉਹਨਾਂ ਕਿਹਾ ਕਿ ਹਰੀਕੇ ਪੱਤਣ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਤਰਨ ਤਾਰਨ ਦੇ ਪੱਟੀ, ਫਿਰੋਜ਼ਪੁਰ ਦੇ ਜ਼ੀਰਾ ਅਤੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕਿਆਂ ਨਾਲ ਲੱਗਦਾ ਹੈ। ਉਹਨਾਂ ਕਿਹਾ ਹਰੀਕੇ ਪੱਤਣ ਦੇ ਸੈਰ-ਸਪਾਟੇ ਦੇ ਸਥਾਨ ਵਜੋਂ ਹੋਰ ਵਿਕਸਿਤ ਹੋਣ ਨਾਲ ਇਹਨਾਂ ਤਿੰਨਾਂ ਹਲਕਿਆਂ ਦੇ ਲੋਕਾਂ ਵਿੱਚ ਉਤਸ਼ਾਹ ਹੈ।ਉਹਨਾਂ ਕਿਹਾ ਕਿ ਸਾਨੂੰ ਅੱਜ ਲੋੜ ਹੈ ਕਿ ਹਰੀਕੇ ਪੱਤਣ ਵਿਖੇ ਵਧੀਆਂ ਪ੍ਰਬੰਧ ਕਰਨ ਦੀ ਤਾਂ ਜੋ ਇੱਥੇ ਲੱਖਾਂ ਦੀ ਤਾਦਾਦ ਵਿੱਚ ਆਉਣ ਵਾਲੇ ਪ੍ਰਵਾਸੀ ਪੰਛੀਆਂ ਨੂੰ ਢੁਕਵਾਂ ਤੇ ਸਾਜ਼ਗਾਰ ਮਾਹੌਲ ਮਿਲ ਸਕੇ ਅਤੇ ਇੱਥੇ ਵੱਧ ਤੋਂ ਵੱਧ ਸੈਲਾਨੀਆਂ ਪਹੁੰਚਣ। ਇਸ ਨਾਲ ਇਲਾਕੇ ਹੋਰ ਤਰੱਕੀ ਵੱਲ ਜਾਵੇਗਾ।
ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਹਰੀਕੇ ਪੱਤਣ ਨੂੰ ਸੈਰ-ਸਪਾਟੇ ਦੇ ਸਥਾਨ ਵਜੋਂ ਹੋਰ ਵਿਕਸਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਹਲਕਾ ਵਿਧਾਇਕ ਸ੍ਰੀ ਹਰਮਿਦਰ ਸਿੰਘ ਗਿੱਲ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ, ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਰਮਨਜੀਤ ਸਿੰਘ ਸਿੱਕੀ ਅਤੇ ਇਲਾਕੇ ਦੇ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਹੈ।
Spread the love