ਤਰਨ ਤਾਰਨ, 15 ਮਈ 2021
ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਿਨਟ ਮੰਤਰੀ ਸ੍ਰ: ਇੰਦਰਜੀਤ ਸਿੰਘ ਜੀਰਾ ਦੇ ਦਿਹਾਂਤ ‘ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾ ਅਤੇ ਉਹਨਾਂ ਦੇ ਸਪੁੱਤਰ ਵਿਧਾਇਕ ਸ੍ਰੀ ਕੁਲਬੀਰ ਸਿੰਘ ਜ਼ੀਰਾ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਅੱਜ ਲੋਕ ਸਭਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ), ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਸ੍ਰੀ ਨਵਤੇਜ ਸਿੰਘ ਚੀਮਾ ਉਹਨਾਂ ਦੇ ਗ੍ਰਹਿ ਵਿਖੇ ਪਹੁੰਚੇ।
ਇਸ ਮੌਕੇ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕਿ ਸ੍ਰ. ਇੰਦਰਜੀਤ ਸਿੰਘ ਜੀਰਾ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਅਤੇ ਭੱਦਰਪੁਰਸ਼ ਸਿਆਸਤਦਾਨ ਸਨ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਖਾਸ ਕਰ ਕੇ ਕਿਸਾਨਾਂ ਅਤੇ ਖੇਤ ਕਾਮਿਆਂ ਦੀ ਰਾਖੀ ਲਈ ਅਣਥੱਕ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ।
ਇਸ ਮੌਕੇ ਸ੍ਰ. ਰਾਜਬੀਰ ਸਿੰਘ ਭੁੱਲਰ, ਵਿੱਕੀ ਭਿੰਡਰ ਵਾਈਸ ਚੇਅਰਮੈਨ ਫਾਰੈਸਟ ਕਾਰਪੋਰੇਸ਼ਨ, ਅੰਗਰੇਜ਼ ਸਿੰਘ, ਉਪਦੇਸ਼ ਗਿੱਲ਼ ਅਤੇ ਜਸਪੁਨੀਤ ਭਿੰਡਰ ਵੀ ਉਹਨਾਂ ਦੇ ਨਾਲ ਸਨ।