ਫਾਜ਼ਿਲਕਾ 8 ਸਤੰਬਰ 2021
ਸ. ਸੁਖਪਾਲ ਸਿੰਘ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਦਾ ਚਾਰਜ ਸੰਭਾਲ ਲਿਆ ਹੈ। ਦਫਤਰ ਵਿਖੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਦਾ ਚਾਰਜ ਲੈਣ ਮੌਕੇ ਸ. ਸੁਖਪਾਲ ਸਿੰਘ ਨੇ ਕਿਹਾ ਕਿ ਪੇਂਡੂ ਖੇਤਰ ਦੇ ਲੋਕਾਂ ਤੱਕ ਸਰਕਾਰ ਦੀ ਸਕੀਮਾਂ ਨੂੰ ਪਹੁੰਚਾਣਾ ਉਨ੍ਹਾਂ ਦਾ ਮੁੱਖ ਫ਼ਰਜ਼ ਹੋਵੇਗਾ।
ਸ੍ ਸੁਖਪਾਲ ਸਿੰਘ ਨੇ ਕਿਹਾ ਕਿ ਆਮ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਸਹੀ ਸਮੇਂ ਤੇ ਸੁਖਾਵੇਂ ਮਾਹੌਲ ’ਚ ਸੇਵਾਵਾਂ ਮੁਹੱਈਆ ਕਰਵਾਉਣ ਲਈ ਦਫ਼ਤਰੀ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਉਨ੍ਹਾਂ ਸਮੂਹ ਬੀਡੀਓਜ਼ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਦਫ਼ਤਰੀ ਕੰਮ ਕਰਵਾਉਣ ਵਾਲੇ ਲੋਕਾਂ ਦੇ ਪਹਿਲ ਦੇ ਅਧਾਰ ਤੇ ਕੰਮ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਖੱਜਲ ਖੁਆਰੀ ਨਾ ਹੋਵੇ । ਉਨ੍ਹਾਂ ਆਮ ਜਨਤਾ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ’ਚ ਲੋਕਾਂ ਨੂੰ ਕੋਈ ਪਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ।ਇਸ ਤੋਂ ਪਹਿਲਾਂ ਉਹ ਜਲੰਧਰ ਵਿਖੇ ਬਤੌਰ ਉਪ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਵਜੋ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਇਸ ਦੌਰਾਨ ਉਨ੍ਹਾਂ ਆਪਣੇ ਦਫਤਰੀ ਸਟਾਫ ਨੂੰ ਪੂਰੀ ਇਮਾਨਦਾਰੀ, ਤਨਦੇਹੀ ਤੇ ਸਮਰਪਿਤ ਭਾਵਨਾ ਨਾਲ ਡਿਊਟੀ ਕਰਨ ਦੇ ਆਦੇਸ਼ ਜਾਰੀ ਕੀਤੇ।
ਇਸ ਮੌਕੇ ਦਫਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦਾ ਸਮੂਹ ਸਟਾਫ ਜਯੋਤੀ ਰਾਣੀ, ਨਵਜੋਤ ਕੌਰ, ਗੁਰਵਿੰਦਰ ਕੌਰ , ਰਾਕੇਸ਼ ਡੋਡਾ, ਨਿਸ਼ਾ ਰਾਣੀ , ਹਰਨਾਮ ਸਿੰਘ, ਸੋਨੂੰ ਕੁਮਾਰ ਅਤੇ ਰਾਜ ਕੁਮਾਰ ਮੌਜੂਦ ਸੀ।