ਪੋਸ਼ਣ ਅਭਿਆਨ ਦਿਵਸ
ਅੰਮ੍ਰਿਤਸਰ, 14 ਸਤੰਬਰ 2021
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋ ਸਤੰਬਰ ਮਹੀਨੇ ਦੋਰਾਨ ਚਲਾਏ ਜਾ ਰਹੇ ਪੋਸਣ ਅਭਿਆਨ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਰੂਹੀ ਦੁੱਗ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਸ਼ਣ ਮਾਹ ਨੂੰ ਸਹੀ ਢੰਗ ਨਾਲ ਨੇਪਰੇ ਚਾੜਣ ਲਈ ਸਬੰਧਤ ਵਿਭਾਗ ਆਪੋ ਆਪਣਾ ਨੋਡਲ ਅਧਿਕਾਰੀ ਨਿਯੁਕਤ ਕਰਨ ਅਤੇ ਰੋਜਾਨਾ ਦੀਆਂ ਗਤੀ ਵਿਧੀਆਂ ਦਾ ਡਾਟਾ ਕੰਪਿਊਟਰ ਵਿਚ ਅਪਲੋਡ ਕੀਤਾ ਜਾਵੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ, ਸ਼੍ਰੀ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ, ਸ੍ਰੀ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਜਿਲ੍ਹੇ ਦੇ ਵੱਖ-ਵੱਖ ਆਈ.ਸੀ.ਡੀ.ਐਸ. ਬਲਾਕਾਂ ਵਿੱਚ ਪਿੰਡ ਪੱਧਰ ਤੇ ਆਂਗਣਵਾੜੀ ਵਰਕਰਾਂ ਵੱਲੋਂ ਪੋਸ਼ਣ ਅਭਿਆਨ ਅਧੀਨ ਪੋਸ਼ਣ ਦਿਵਸ ਮਨਾਇਆ ਜਾ ਰਿਹਾ ਹੈ। ਇਸ ਅਭਿਆਨ ਦਾ ਮੁੱਖ ਮਕਸਦ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ,ਨਰਸਿੰਗ ਮਾਂਵਾਂ ਅਤੇ ਕਿਸ਼ੋਰੀਆਂ ਵਿੱਚ ਕੁਪੋਸ਼ਣ ਦੀ ਸਮੱਸਿਆਂ ਨੂੰ ਦੂਰ ਕਰਨਾ ਅਤੇ ਸਿਹਤ ਪੱਧਰ ਨੂੰ ਉੱਚਾ ਚੁੱਕਣਾ ਹੈ। ਇਸ ਅਭਿਆਨ ਦੇ ਮੁੱਖ ਟੀਚੇ 0-6 ਸਾਲ ਵਾਲੇ ,ਘੱਟ ਵਜਨ ਵਾਲੇ ਬੱਚਿਆਂ ਦਾ ਅੰਕੜਾ 2 ਫੀਸਦੀ ਸਲਾਨਾ ਘਟਾ ਕੇ 6 ਫੀਸਦੀ ਘਟਾਉਣਾ 6 ਤੋ 59 ਮਹੀਨੇ ਦੇ ਬੱਚਿਆਂ ਵਿੱਚ ਅਨੀਮੀਆਹਰ ਸਾਲ 3 ਫੀਸਦੀ ਘਟਾਉਣਾ, 5 ਤੋਂ 49 ਸਾਲ ਦੇ ਵਿਚਕਾਰ ਦੀਆਂ ਕਿਸ਼ੋਰ ਲੜਕੀਆਂ ਅਤੇ ਔਰਤਾਂ ਵਿੱਚ ਅਨੀਮੀਆ ਦੀ ਦਰ ਹਰ ਸਾਲ 3 ਫੀਸਦੀ ਨਾਲ ਘਟਾਉਣਾ,ਘੱਟ ਵਜਨ ਵਾਲੇ ਬੱਚਿਆਂ ਦਾ ਅੰਕੜਾ ਹਰ ਸਾਲ 2 ਫੀਸਦੀ ਨਾਲ ਘਟਾਉਣਾ ਹੈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰੋਗਰਾਮ ਅਫਸਰ, ਸ੍ਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਪੋਸ਼ਣ ਮਾਹ ਕੈਲੰਡਰ ਅਨੁਸਾਰ ਸਾਰੇ ਪਿੰਡਾਂ ਵਿਚ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਆਂਗਨਵਾੜੀ ਅਤੇ ਆਸ਼ਾ ਵਰਕਰਾਂ ਵਲੋ ਪਿੰਡ ਪੱਧਰ ਗਤੀਵਿਧੀਆਂ ਜਿਵੇ ਕਿ ਪੋਸ਼ਣ ਰੈਲੀ, ਹੈਲਦੀ ਰੈਸਪੀ, ਪ੍ਰਦਰਸ਼ਨੀ,ਪੋਸ਼ਣ ਬਗੀਚੀਆਂ ਤਿਆਰ ਕਰਨਾ ਅਤੇ ਸੰਤੁਲਿਤ ਪੋਸ਼ਟਿਕ ਭੋਜਣ ਲੈਣ ਲਈ ਪੇ੍ਰਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਬੱਚੇ ਦੇ ਜਨਮ ਦੇ ਪਹਿਲੇ ਇੱਕ ਹਜ਼ਾਰ ਦਿਨ ਦੀ ਮਹੱਤਤਾ ਬਾਰੇ ਵੀ ਦੱਸਿਆ ਜਾ ਰਿਹਾ ਹੈ ਕਿ ਬੱਚੇ ਦੇ ਬਿਹਤਰ ਸਰੀਰਿਕ ਅਤੇ ਮਾਨਸਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਤਾ ਪਾਉਂਦੇ ਹਨ। ਇਸ ਦੇ ਨਾਲ ਹੀ ਗਰਭਵਤੀ ਅਤੇ ਨਰਸਿੰਗ ਮਾਂਵਾਂ ਨੂੰ ਕੁਪੋਸ਼ਣ ਅਤੇ ਅਨੀਮੀਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਗਰਭਵਤੀ ਔਰਤਾਂ ਨੂੰ ਗਰਭ ਦੌਰਾਨ ਟੀ.ਟੀ. ਟੀਕਾਕਰਨ, ਆਇਰਨ ਫਾਲਿਕਐਸਿਡ () ਦੀਆਂ ਗੋਲੀਆਂ ਅਤੇ ਸੰਤੁਲਿਤ ਭੋਜਨ ਲੈਣਾ ਬਹੁਤ ਜਰੂਰੀ ਹੈ। ਇੱਕ ਸਵੱਸਥ ਸਮਾਜ ਦੀ ਸਿਰਜਨਾ ਤਾਂ ਹਾ ਕੀਤੀ ਜਾ ਸਕਦੀ ਹੈ ਜੇਕਰ ਗਰਭਵਤੀ ਮਾਂ ਅਤੇ ਬੱਚੇ ਦੀ ਸਿਹਤ ਤੇ ਖੁਰਾਕ ਦਾ ਗਰਭ ਧਾਰਨ ਦੇ ਸ਼ੁਰੂ ਤੋਂ ਹੀ ਧਿਆਨ ਰੱਖਿਆ ਜਾਵੇ।
ਸਾਲ 2021-2022 ਦੌਰਾਨ ਪੋਸ਼ਣ ਮਾਹ ਦੇ ਅਗਾਜ਼ ਵਜੋਂ ਜਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਰੈਲੀਆਂ ਕਰਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹਨਾਂ ਗਤੀਵਿਧੀਆਂ ਨੂੰ ਲੋਕਾਂ ਅਤੇ ਪੰਚਾਇਤ ਮੈਂਬਰਾਂ ਵੱਲੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ ਅਤੇ ਕੀਤੀਆ ਜਾ ਰਹੀਆ ਗਤੀਵਿਧੀਆ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਇਸ ਪੋਸ਼ਣ ਮਾਹ ਲਈ ਮਿਸ ਖੁਸਮੀਤ ਕੌਰ ਬਾਲ ਵਿਕਾਸ ਪ੍ਰਜੈਕਟ ਅਫਸਰ ਰਈਆ (ਨੋਡਲ ਅਫਸਰ, ਪੋਸ਼ਣ ਅਭਿਆਨ) ਅਤੇ ਮਿਸ ਹਰਸੀਖਾ ਜਿਲ੍ਹਾ ਕੋਆਰਡੀਨੇਟਰ ਹਨ ਜੋ ਕਿ ਇਸ ਮਹੀਨੇ ਦੌਰਾਨ ਗਤੀਵਿਧੀਆਂ ਆਪਣੀ ਦੇਖ-ਰੇਖ ਹੇਠ ਕਰਵਾ ਰਹੇ ਹਨ।
ਇਸ ਮੌਕੇ ਐਸ ਡੀ ਐਮ ਸ਼੍ਰੀ ਰਾਜ਼ੇਸ ਸ਼ਰਮਾ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਗੁਰਪ੍ਰੀਤ ਸਿੰਘ ਗਿੱਲ, ਬਾਲ ਵਿਕਾਸ ਤੋ ਪ੍ਰੋਜੈਕਟ ਅਧਿਕਾਰੀ ਮੈਡਮ ਤਨੁਜਾ ਗੋਇਲ, ਸ਼੍ਰੀਮਤੀ ਕੁਲਦੀਪ ਕੌਰ, ਸ: ਗਗਨਦੀਪ ਸਿੰਘ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ: ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਰੂਹੀ ਦੁੱਗ ਪੋਸ਼ਣ ਅਭਿਆਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।