ਹਲਕਾ ਪੂਰਬੀ ਦੇ ਵੱਖ-ਵੱਖ ਵਾਰਡਾਂ ‘ਚ 75ਵੇਂ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਰੋਹ ਆਯੋਜਿਤ

MLA Daljit Singh Bhola Grewal
ਹਲਕਾ ਪੂਰਬੀ ਦੇ ਵੱਖ-ਵੱਖ ਵਾਰਡਾਂ 'ਚ 75ਵੇਂ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਰੋਹ ਆਯੋਜਿਤ
ਵਿਧਾਇਕ ਗਰੇਵਾਲ ਨੇ ਸਮਾਗਮਾਂ ‘ਚ ਲਹਿਰਾਇਆ ਤਿਰੰਗਾ

ਲੁਧਿਆਣਾ, 26 ਜਨਵਰੀ 2024

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵੱਖ-ਵੱਖ ਵਾਰਡਾਂ ਵਿੱਚ, 75ਵੇਂ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਰੋਹ ਆਯੋਜਿਤ ਕੀਤੇ ਗਏ ਜਿੱਥੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

ਵਿਧਾਇਕ ਭੋਲਾ ਗਰੇਵਾਲ ਵਲੋਂ ਹਲਕਾ ਨਿਵਾਸੀਆਂ ਨੂੰ 75ਵੇਂ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਉਹ ਹਲਕੇ ਦੇ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਕਿਉਂਕਿ ਕਿਸੇ ਵੀ ਹਲਕੇ ਜਾਂ ਖਿੱਤੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਇਲਾਕਾ ਨਿਵਾਸੀ ਨੂੰ ਕੋਈ ਵੀ ਮੁਸ਼ਕਿਲ ਹੋਵੇ ਉਹ ਖੁੱਲ ਕੇ ਦੱਸ ਸਕਦੇ ਹਨ ਕਿਉਂਕਿ ਜੇਕਰ ਉਨ੍ਹਾਂ ਨੂੰ ਆਪਣੀ ਪਰੇਸ਼ਾਨੀ ਤੋਂ ਜਾਣੂ ਨਹੀਂ ਕਰਵਾਇਆ ਗਿਆ ਤਾਂ ਉਹ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ 100 ਫੀਸਦ ਨਿਪਟਾਰਾ ਕਿਵੇਂ ਕਰ ਸਕਦੇ ਹਨ।

ਉਨ੍ਹਾਂ ਵਿਧਾਨ ਸਭਾ ਹਲਕਾ ਪੂਰਬੀ ਵਿੱਚ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਪੂਰਾ ਵੇਰਵਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਡੋਰ ਸਟੈਪ ਡਿਲਿਵਰੀ ਸ਼ੁਰੂ ਕਰਕੇ ਪੰਜਾਬੀਆਂ ਨੂੰ ਸਰਕਾਰੀ ਦਫ਼ਤਰਾਂ ਦੀ ਖੱਜਲ ਖੁਆਰੀ ਤੋਂ ਰਾਹਤ ਦਿੱਤੀ ਹੈ।

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਸਨੀਕਾਂ ਨੂੰ ਸਿੱਖਿਆ, ਸਿਹਤ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਟੀਚਾ ਹੈ ਜੋ ਸਾਡੇ ਆਜ਼ਾਦੀ ਘੁਲਾਟੀਆਂ ਨੂੰ ਸੱਚ ਸਰਧਾਂਜਲੀ ਹੋਵੇਗੀ।

Spread the love