ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਤਕਰੀਬਨ 6,80,000 ਮੀਟਿਰਿਕ ਟਨ ਕਣਕ ਦੀ ਖ੍ਰੀਦ ਕੀਤੀ ਜਾਣ ਦੀ ਸੰਭਾਵਨਾ
ਤਰਨ ਤਾਰਨ, 13 ਅਪ੍ਰੈਲ :
ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੇ ਪ੍ਰਬੰਧਾ ਦਾ ਜਾਇਜ਼ਾ ਲੈਣ ਲਈ ਅੱਜ ਦਾਣਾ ਮੰਡੀ ਤਰਨ ਤਾਰਨ ਦਾ ਦੌਰਾ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਅਤੇ ਸ੍ਰੀ ਅਵਤਾਰ ਸਿੰਘ ਤਨੇਜਾ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਡਾ. ਧਰਮਬੀਰ ਅਗਨੀਹੋਤਰੀ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 60 ਖ੍ਰੀਦ ਕੇਂਦਰਾਂ ਤੇ ਕਣਕ ਦੀ ਖ੍ਰੀਦ ਕੀਤੀ ਜਾਵੇਗੀ।ਇਸ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ 29 ਸਬ-ਯਾਰਡ ਅਤੇ 6 ਰਾਈਸ ਮਿੱਲਾਂ ਦੇ ਵਿੱਚ ਕਣਕ ਦੀ ਤੁਲਾਈ ਦਾ ਕੰਮ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਇਸ ਸੀਜ਼ਨ (2021-22) ਦੌਰਾਨ ਜ਼ਿਲ੍ਹੇ ਵਿੱਚ ਤਕਰੀਬਨ 6,80,000 ਮੀਟਿਰਿਕ ਟਨ ਕਣਕ ਦੀ ਖ੍ਰੀਦ ਕੀਤੀ ਜਾਣ ਦੀ ਸੰਭਾਵਨਾ ਹੈ।ਇਸ ਤੋਂ ਇਲਾਵਾ ਉਹਨਾਂ ਵੱਲੋਂ ਆਸ਼ਵਾਸਨ ਦਵਾਇਆ ਗਿਆ ਕਿ ਜ਼ਿਮੀਦਾਰ ਅਤੇ ਆੜ੍ਹਤੀਆਂ ਨੂੰ ਕਣਕ ਦੇ ਸੀਜ਼ਨ ਵਿੱਚ ਕੋਈ ਵੀ ਤੰਗੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਦੌਰਾਨ ਮੰਡੀ ਦੇ ਆੜ੍ਹਤੀਆਂ ਵੱਲੋਂ ਹਲਕਾ ਵਿਧਾਇਕ ਨੂੰ ਨਵੇਂ ਪੋਰਟਲ ‘ਤੇ ਕੰਮ ਕਰਨ ਲਈ ਆੜ੍ਹਤੀਆਂ ਦੀ ਬਜਾਏ ਨਿਰੀਖਕਾਂ ਕੋਲੋਂ ਕੰਮ ਕਰਾਉਣ ਦੀ ਮੰਗ ਕੀਤੀ ਗਈ, ਜਿਸ ‘ਤੇ ਡਾ. ਧਰਮਬੀਰ ਅਗਨੀਹੋਤਰੀ ਵੱਲੋਂ ਆੜ੍ਹਤੀਆਂ ਦੀ ਮੁਸ਼ਕਲ ਦਾ ਹੱਲ ਤੁਰੰਤ ਕਰਾਉਣ ਦਾ ਆਸ਼ਵਾਸਨ ਦਵਾਇਆ ਗਿਆ।