ਹਿੰਦੁਸਤਾਨ ਯੂਨੀਲੀਵਰ ‘ਚ ਨੌਕਰੀ ਲਈ ਰਜਿਸਟਰੇਸ਼ਨ ਸ਼ੁਰੂ

ਪਟਿਆਲਾ, 22 ਜੂਨ 2021
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਹਿੰਦੁਸਤਾਨ ਯੂਨੀਲੀਵਰ, ਰਾਜਪੁਰਾ ਵੱਲੋਂ ਨੌਕਰੀਆਂ ਲਈ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਬਿਊਰੋ ਦੇ ਸੀ.ਈ.ਓ. ਕਮ- ਵਧੀਕ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਹਿੰਦੁਸਤਾਨ ਯੂਨੀਲਿਵਰ ਵੱਲੋਂ ਆਈ.ਟੀ.ਆਈ (ਫਿਟਰ ਤੇ ਇਲੈਕਟਰੀਸ਼ਨ) ਪਾਸ ਲੜਕੇ ਅਤੇ ਲੜਕੀਆਂ ਦੀ ਚੋਣ ਨੌਕਰੀ ਲਈ ਕੀਤੀ ਜਾਣੀ ਹੈ।
ਉਨ੍ਹਾਂ ਦੱਸਿਆ ਕਿ 26 ਤੋਂ 34 ਸਾਲ ਉਮਰ ਵਰਗ ਦੇ ਚਾਹਵਾਨ ਉਮੀਦਵਾਰ ਲਿੰਕ https://tinyurl.com/HUNILEVER ‘ਤੇ ਜਾਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਡਾ. ਪ੍ਰੀਤੀ ਯਾਦਵ ਨੇ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਜਾਂਦੇ ਅਜਿਹੇ ਪਲੇਸਮੈਂਟ ਕੈਂਪਾਂ ‘ਚ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਅਤੇ ਪਲੇਸਮੈਂਟ ਕੈਂਪਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਹੈਲਪਲਾਈਨ ਨੰਬਰ 9877610877 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Spread the love