ਹੁਣ ਤੱਕ ਜ਼ਿਲਾ ਮੋਗਾ ਦੇ 6665 ਵਿਅਕਤੀਆਂ ਨੇ ਕਰੋਨਾ ਨੂੰ ਦਿੱਤੀ ਮਾਤ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਸਿਹਤ ਵਿਭਾਗ ਵੱਲੋਂ ਕੁੱਲ 1.36 ਲੱਖ ਸੈਂਪਲ ਕੀਤੇ ਜਾ ਚੁੱਕੇ ਹਨ ਇਕੱਤਰ-ਸਿਵਲ ਸਰਜਨ
ਮੋਗਾ, 24 ਮਈ,2021
ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਅ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਵਿੱਚ ਕਰੋਨਾ ਦੇ ਅੱਜ 1251 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲਾ ਵਿੱਚ 887 ਕਰੋਨਾ ਦੇ ਐਕਟਿਵ ਮਰੀਜ਼ ਹਨ ਜਿੰਨਾਂ ਵਿੱਚੋਂ 801 ਪਾਜ਼ੀਟਿਵ ਮਰੀਜ਼ਾਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 36 ਹਜ਼ਾਰ 371 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 1 ਲੱਖ 11 ਹਜ਼ਾਰ 488 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 325 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨਾਂ ਕਿਹਾ ਕਿ ਜ਼ਿਲਾ ਮੋਗਾ ਵਿੱਚ ਹੁਣ ਤੱਕ ਕੁੱਲ 6665 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਤਹਿਤ ਆਪਣੀ ਵੈਕਸੀਨੇਸ਼ਨ ਕਰਵਾ ਕੇ ਆਪਣੀ ਅਤੇ ਆਪਣੇ ਪਰਿਵਾਰ ਦੇ ਇਸ ਘਾਤਕ ਬਿਮਾਰੀ ਤੋਂ ਰੱਖਿਆ ਕਰਨ। ਉਨਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।

Spread the love