ਕੋਰੋਨਾ ਵਾਇਰਸ ਦੇ ਚੱਲਦਿਆਂ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਵਿਖੇ ਸਥਾਪਿਤ ਕੀਤਾ ਹੈਲਪ ਡੈਸਕ
ਸ੍ਰੀ ਮੁਕਤਸਰ ਸਾਹਿਬ , ਗਿੱਦੜਬਾਹਾ 10 ਮਈ , 2021 ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੌਰਾਨ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਵਿਖੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਲੋੜਵੰਦ ਵਿਅਕਤੀ ਦੀ ਸਹਾਇਤਾ ਕੀਤਾ ਜਾ ਸਕੇ, ਇਹ ਪ੍ਰਗਟਾਵਾ ਗਿੱਦੜਬਾਹਾ ਦੇ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੱਤਰਕਾਰਾਂ ਨਾਲ ਇੱਥੇ ਗੱਲਬਾਤ ਕਰਦਿਆ ਦਿੱਤੀ।
ਉਹਨਾਂ ਦੱਸਿਆ ਕਿ ਇਸ ਹੈਲਪ ਡੈਸਕ ਤੇ ਹਰ ਰੋਜ ਨਗਰ ਕੌਸਲ ਦੇ ਚੁਣੇ ਹੋਏ ਨੁਮਾਇੰਦਿਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿੱਧ ਸਮੇਂ ਸਮੇਂ ਤੇ ਬੈਠ ਕੇ ਲੋਕਾਂ ਨੂੰ ਇਲਾਜ ਸਬੰਧੀ ਆ ਰਹੀਆਂ ਮੁਸ਼ਕਲਾਂ ਦੇ ਹੱਲ ਵਾਸਤੇ ਸਹਾਇਤਾ ਪ੍ਰਦਾਨ ਕਰਨਗੇ।
ਉਹਨਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਿਵਿਲ ਹਸਪਤਾਲ ਵਿੱਚ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਇਸ ਹੈਲਪ ਡੈਸਕ ਤੇ ਜਰੂਰ ਤਾਲਮੇਲ ਕਰ ਲੈਣਾ ਚਾਹੀਦਾ ਹੈ।
ਉਹਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਅਪੀਲ ਕੀਤੀ ਕੋਰੋਨਾ ਪ੍ਰਭਾਵਿਤ ਮਰੀਜਾਂ ਦਾ ਇਲਾਜ ਘੱਟ ਤੋਂ ਘੱਟ ਰੇਟਾਂ ਤੇ ਕਰਨ ਅਤੇ ਇਲਾਜ ਸਬੰਧੀ ਖਰਚੇ ਦੀ ਸੂਚਨਾਂ ਆਪਣੇ ਹਸਪਤਾਲ ਦੇ ਜਰੂਰ ਲਗਾਉਣ ਤਾਂ ਜੋ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਸਬੰਧੀ ਖੱਜਲ ਖੁਆਰ ਨਾ ਹੋਣਾ ਪਵੇ।
ਉਹਨਾਂ ਇਹ ਵੀ ਯਕੀਨ ਦਿਵਾਇਆ ਕਿ ਜ਼ਿਲੇ ਵਿੱਚ ਆਕਸੀਜਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜਲਦੀ ਮੈਡੀਸ਼ਨ ਡਾਕਟਰ ਦੀ ਤਾਇਨਤੀ ਲਈ ਸਿਹਤ ਵਿਭਾਗ ਨਾਲ ਰਾਬਤਾ ਕਾਇਮਾ ਕੀਤਾ ਜਾ ਰਿਹਾ ਹੈ।
ਉਹਨਾਂ ਇਹ ਵੀ ਦੱਸਿਆ ਕਿ ਗਿੱਦੜਬਾਹਾ ਵਿਖੇ 50 ਬੈਡਾਂ ਦਾ ਹਸਪਤਾਲਾ ਸਫਲਤਾ ਪੂਰਵਕ ਕੰਮ ਕਰਨਾ ਸ਼ੁਰੂ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਇਹ ਹਸਪਤਾਲ ਸ਼ੁਰੂ ਕਰਨ ਤੇ ਧੰਨਵਾਦ ਕੀਤਾ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਆਪਣੇ ਮੂੰਹ ਤੇ ਮਾਸਕ ਜਰੂਰ ਲਗਾ ਕੇ ਰੱਖਣ, ਆਪਣਾ ਹੱਥਾਂ ਨੂੰ ਸਾਬਣ ਨਾਲ ਸਾਫ ਕਰਦੇ ਰਹਿਣ, ਸਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਤਾਂ ਜੋ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।ੋ
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਨਗਰ ਕੌਸਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਿਸ਼ਨ ਕੁਮਾਰ ਸੰਮੀ ਤੇਰੀਆ, ਵਾਇਸ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ, ਰਾਜਬੀਰ ਸਿੰਘ ਬਿੱਟਾ ਗਿੱਲ, ਗੁਰਪ੍ਰੀਤ ਸਿੰਘ ਗੋਪੀ ਬਰਾੜ, ਐਸ.ਐਮ.ਓ ਡਾ. ਸਤੀਸ ਗੋਇਲ ਵੀ ਹਾਜ਼ਰ ਸਨ ਅਤੇ ਗਿੱਦੜਬਾਹਾ ਵਿਖੇ ਪ੍ਰਧਾਨ ਨਗਰ ਕੌਸਲ ਬਿੰਟਾ ਅਰੋੜਾ, ਐਮ.ਸੀ ਸਨੀ ਗਰੋਵਰ, ਦੀਪਕ ਤੇਜਾ, ਲਖਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।