ਫਰੀਦਕੋਟ 11 ਜੂਨ 2021 ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਸ੍ਰੀ ਸੁਮੀਤ ਮਲਹੋਤਰਾ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸ੍ਰੀ ਹਰਬੰਸ ਸਿੰਘ ਲੇਖੀ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਰੀਦਕੋਟ ਦੀ ਪ੍ਰਧਾਨਗੀ ਹੇਠ ਅੰਡਰਟ੍ਰਾਇਲ ਰਿਵਿਊ ਕਮੇਟੀ ਦੀ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ ਜਿਸ ਵਿੱਚ ਮਾਨਯੋਗ ਹਾਈ ਪਾਵਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਜ਼ੇਲ੍ਹ ਵਿੱਚ ਬੰਦ ਅੰਡਰਟ੍ਰਾਇਲਾਂ ਦੀ ਇੰਨਟੀਰਅਮ ਜਮਾਨਤ ਨੂੰ ਵਿਚਾਰਿਆ ਗਿਆ। ਇਸ ਮੀਟਿੰਗ ਵਿੱਚ ਸ੍ਰੀ ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਜ), ਸ੍ਰੀ ਜਸਤਿੰਦਰ ਸਿੰਘ ਧਾਲੀਵਾਲ, ਡਿਪਟੀ ਸੁਪਰਡੈਂਟ ਆਫ ਪੁਲਿਸ (ਡੀ), ਸ੍ਰੀਮਤੀ ਅਮਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਫਰੀਦਕੋਟ (ਅਡਿਸ਼ਨਲ ਚਾਰਜ), ਸ੍ਰੀ ਰਜਨੀਸ਼ ਗੋਇਲ, ਜ਼ਿਲ੍ਹਾ ਅਟਾਰਨੀ, ਫਰੀਦਕੋਟ ਅਤੇ ਸ੍ਰੀ ਹਰਪ੍ਰੀਤ ਸਿੰਘ, ਡਿਪਟੀ ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਰੀਦਕੋਟ ਮੌਜੂਦ ਸਨ। ਇਸ ਮੀਟਿੰਗ ਵਿੱਚ ਮਾਨਯੋਗ ਚੇਅਰਮੈਨ ਵੱਲੋਂ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਕਤ ਜਮਾਨਤਾਂ ਨੂੰ ਹਾਈ ਪਾਵਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਵਿਚਾਰਨ ਤਾਂ ਜ਼ੋ ਜ਼ੇਲ੍ਹਾਂ ਵਿੱਚ ਬੰਦੀਆਂ ਨੂੰ ਰਿਹਾਅ ਕੀਤਾ ਜਾ ਸਕੇ।