ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਮੁਆਵਜ਼ਾ ਸਕੀਮਾਂ ਸਬੰਧੀ ਵੈਬੀਨਾਰ

ਨਵਾਂਸ਼ਹਿਰ, 4 ਅਗਸਤ 2021 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ ਨਗਰ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਤੇ ਮੈਂਬਰ ਸਕੱਤਰ ਅਰੁਨ ਗੁਪਤਾ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ 2017, ਨਾਲਸਾ ਵਿਕਟਮ ਕੰਪਨਸੇਸ਼ਨ ਸਕੀਮ ਅਤੇ ਵਿਕਟਮ ਆਫ ਐਸਿਡ ਅਟੈਕ ਸਕੀਮ 2016 ਸਬੰਧੀ ਪੈਰਾ ਲੀਗਲ ਵਲੰਟੀਅਰਾਂ ਲਈ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਪੈਨਲ ਦੇ ਵਕੀਲ ਸਪਨਾ ਜੱਗੀ ਨੇ ਪੈਰਾ ਲੀਗਲ ਵਲੰਟੀਅਰਾਂ ਨੂੰ ਉਪਰੋਕਤ ਵਿਸ਼ਿਆਂ ਸਬੰਧੀ ਜਾਗਰੂਕ ਕੀਤਾ। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਫਿਸ ਕੋਆਰਡੀਨੇਟਰ ਰੋਹਿਤ ਕੁਮਾਰ ਨੇ ਵੈਬੀਨਾਰ ਵਿਚ ਸ਼ਿਰਕਤ ਕਰਨ ਵਾਲੇ ਸਮੂਹ ਪੈਰਾ ਲੀਗਲ ਵਲੰਟੀਅਰਾਂ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਕੀਮਾਂ ਬਾਰੇ ਅਤੇ ਅਪਰਾਧ ਪੀੜਤ ਮੁਆਵਜ਼ੇ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਟੋਲ ਫਰੀ ਨੰਬਰ 1968 ਬਾਰੇ ਵੀ ਜਾਗਰੂਕਤਾ ਫੈਲਾਈ ਜਾਵੇ।
ਕੈਪਸ਼ਨ :-ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਰਵਾਏ ਗਏ ਵੈਬੀਨਾਰ ਦਾ ਦਿ੍ਰਸ਼।

Spread the love