ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਭਾਰਤ ਛੱਡੋ ਅੰਦੋਲਨ ਤੇ ਆਜ਼ਾਦੀ ਘੁਲਾਟੀਆਂ ਬਾਰੇ ਵੈਬੀਨਾਰ

ਬਰਨਾਲਾ, 8 ਅਗਸਤ 2021 ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ੍ਰੀ ਵਰਿੰਦਰ ਅੱਗਰਵਾਲ ਦੀ ਅਗਵਾਈ ਹੇਠ ਅਤੇ ਜ਼ਿਲਾ ਸਿੱਖਿਆ ਅਫ਼ਸਰ, ਬਰਨਾਲਾ ਦੇ ਸਹਿਯੋਗ ਨਾਲ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਭਾਰਤ ਛੱਡੋ ਅੰਦੋਲਨ ਤੇ ਆਜ਼ਾਦੀ ਘੁਲਾਟੀਆਂ ਬਾਰੇ ਵੈਬੀਨਾਰ ਕਰਾਇਆ ਗਿਆ।ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਤਗੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲੂਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਸ਼ਾਮਲ ਹੋਏ। ਵੈਬੀਨਾਰ ਰਾਹੀਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਰਿਟੇਨਰ ਵਕੀਲ ਸ੍ਰੀਮਤੀ ਮਨਜੀਤ ਕੌਰ ਜੀ ਵੱਲੋਂ ਵਿਦਿਆਰਥੀਆਂ ਨੂੰ ਭਾਰਤ ਛੱਡੋ ਅੰਦੋਲਨ ਤੇ ਆਜ਼ਾਦੀ ਘਲਾਟੀਆਂ ਵੱਲੋਂ ਆਜ਼ਾਦੀ ਦੀ ਲੜਾਈ ਵਿੱਚ ਪਾਏ ਯੋਗਦਾਨ ਬਾਰੇ ਵਿਸਥਾਰਪੂਰਵਕ ਦੱਸਿਆ।ਉਨਾਂ ਜਾਣਕਾਰੀ ਦਿੱਤੀ ਕਿ ਕੋਈ ਵੀ ਜ਼ਰੂਰਤਮੰਦ ਵਿਅਕਤੀ, ਔਰਤ ਜਾਂ ਬੱਚਾ, ਕਿਸੇ ਵੀ ਪ੍ਰਕਾਰ ਦੀ ਕਾਨੂੰਨੀ ਸਹਾਇਤਾ ਲਈ ਫਰੰਟ ਆਫਿਸ ਬਰਨਾਲਾ ਵਿਖੇ ਆ ਸਕਦਾ ਹੈ ਜਾਂ ਟੌਲ ਫ੍ਰੀ ਨੰਬਰ 1968 ’ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾਂ ਉਨਾਂ ਨੇ ਚਾਈਲਡ ਹੈੱਲਪਲਾਈਨ ਨੰਬਰ 1098 ਅਤੇ ਫਰੰਟ ਆਫਿਸ ਦੇ ਫੋਨ ਨੰਬਰ 01679-243522 ਬਾਰੇ ਵੀ ਜਾਣਕਾਰੀ ਦਿੱਤੀ।

Spread the love