ਜ਼ਿਲਾ ਗੁਰਦਾਸਪੁਰ ਵਿੱਚ 8 ਲੱਖ 6 ਹਜ਼ਾਰ 721 ਲਾਭਪਾਤਰੀਆਂ ਨੂੰ 2 ਲੱਖ 1 ਹਜ਼ਾਰ 680 ਸਮਾਰਟ ਰਾਸ਼ਨ ਕਾਰਡ ਵੰਡੇ ਜਾਣਗੇ -ਕੈਬਨਿਟ ਮੰਤਰੀ ਰੰਧਾਵਾ
ਸਮਾਰਟ ਕਾਰਡ ਸੂਬੇ ਦੇ ਕਿਸੇ ਵੀ ਡਿਪੂ ਤੇ ਵਰਤੇ ਜਾ ਸਕਦੇ ਹਨ-ਵਿਧਾਇਕ ਪਾਹੜਾ
ਜ਼ਿਲਾ ਪੱਧਰੀ ਸਮਾਗਮ ਤੋਂ ਇਲਾਵਾ ਸਾਰੀਆਂ ਸਬ-ਡਵੀਜ਼ਨ ਵਿਚ ਵੀ ਸਮਾਰਟ ਕਾਰਡ ਵੰਡੇ ਗਏ
ਗੁਰਦਾਸਪੁਰ, 12 ਸਤੰਬਰ ( ) ਪੰਜਾਬ ਸਰਕਾਰ ਵਲੋਂ ਸੂਬੇ ਦੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐੱਫ.ਐੱਸ.ਏ.) ਦੇ ਤਹਿਤ ਰਜਿਸਟਰਡ ਪਰਿਵਾਰਾਂ ਨੂੰ ਪੂਰੀ ਪਾਰਦਰਸ਼ਤਾ ਦੇ ਨਾਲ ਰਾਸ਼ਣ ਪਹੁੰਚਾਉਣ ਦੇ ਉਦੇਸ਼ ਨਾਲ ‘ਸਮਾਰਟ ਰਾਸ਼ਨ ਕਾਰਡ ਯੋਜਨਾ ‘ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਚੰਡੀਗੜ• ਵਿਖੇ ਕੀਤੀ ਗਈ। ਜਦਕਿ ਜ਼ਿਲ•ਾ ਪੱਧਰੀ ਸਮਾਗਮ ਸਥਾਨਕ ਪੰਚਾਇਤ ਵਿਖੇ ਵਿਖੇ ਕੀਤਾ ਗਿਆ, ਜਿਸ ਵਿੱਚ ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ•ਾਂ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲਾਭ ਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ। ਇਸ ਮੌਕੇ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ ਵੀ ਮੋਜੂਦ ਸਨ।
ਇਸ ਮੌਕੇ ਕੈਬਨਿਟ ਮੰਤਰੀ ਸ. ਰੰਧਾਵਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਲਗਭਗ 1.41 ਕਰੋੜ ਲਾਭਪਾਤਰੀਆਂ ਫਾਇਦਾ ਪੁਹੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਯੋਗ ਪਰਿਵਾਰਾਂ ਨੂੰ ਹੱਕੀ ਲਾਭ ਮਿਲਣਾ ਯਕੀਨੀ ਬਣੇਗਾ ਅਤੇ ਇਸ ਨਾਲ ਸਰਕਾਰ ਨੂੰ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੇਗੀ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਕਾਮਯਾਬੀ ਮਿਲੇਗੀ।
ਉਨਾਂ ਦੱਸਿਆ ਕਿ ਰਾਸ਼ਨ ਵੰਡ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਅਤੇ ਕਿਸੇ ਵੀ ਤਰ•ਾਂ ਦੀ ਚੋਰੀ ਨੂੰ ਰੋਕਣ ਲਈ ਟੀਪੀਡੀਐਸ ਦੇ ਕੰਮ ਦਾ ਕੰਪਿਊਟਰੀਕਰਨ ਕੀਤਾ ਗਿਆ ਹੈ। ਰਾਸ਼ਨ ਦੀ ਵੰਡ ਵਿਚ ਘਪਲੇ ਨੂੰ ਰੋਕਣ ਲਈ ਰਾਸ਼ਨ ਡਿਪੂਆਂ ਦੀ ਸਵੈਚਾਲਨ ਅਤੇ ਸਪਲਾਈ ਚੇਨ ਦੇ ਪ੍ਰਬੰਧਨ ਤੋਂ ਇਲਾਵਾ ਐਂਡ ਟੂ ਐਂਡ ਕੰਪਿਊਟਰੀਕਰਨ ਸਕੀਮ ਤਹਿਤ ਟੀਪੀਡੀਐਸ ਦੇ ਮੁਕੰਮਲ ਕੰਪਿਊਟਰੀਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਸ. ਰੰਧਾਵਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ•ਾ ਗੁਰਦਾਸਪੁਰ ਵਿੱਚ 8 ਲੱਖ 6 ਹਜਾਰ 721 ਲਾਭਪਾਤਰੀਆਂ ਨੂੰ 2 ਲੱਖ 1 ਹਜ਼ਾਰ 680 ਸਮਾਰਟ ਰਾਸ਼ਨ ਕਾਰਡ ਵੰਡੇ ਜਾਣੇ ਹਨ। ਇਹ ਲਾਭਪਾਤਰੀ ਜ਼ਿਲ•ਾ ਗੁਰਦਾਸਪੁਰ ਵਿੱਚ ਚੱਲ ਰਹੇ 1261 ਰਾਸ਼ਨ ਡਿਪੂਆਂ ਤੋਂ ਬਹੁਤ ਹੀ ਰਿਆਇਤੀ ਦਰਾਂ ਉੱਤੇ ਰਾਸ਼ਨ ਪ੍ਰਾਪਤ ਕਰ ਸਕਦੇ ਹਨ।
ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਜਿਹੜੇ ਵੀ ਪਰਿਵਾਰਾਂ ਦੀ ਸਾਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਘੱਟ ਹੈ,ਉਹ ਪਰਿਵਾਰ ਛੇ ਮਹੀਨੇ ਲਈ ਪ੍ਰਤੀ ਜੀਅ 2 ਰੁਪਏ ਕਿਲੋ ਦੇ ਹਿਸਾਬ ਨਾਲ 30 ਕਿਲੋ ਗ੍ਰਾਮ ਕਣਕ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਅੰਤੋਦਿਆ ਕਾਰਡ ਧਾਰਕਾਂ ਨੂੰ 2 ਰੁਪਏ ਪ੍ਰਤੀ ਕਿਲੋ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ਨ ਮਿਲੇਗਾ।
ਇਸ ਮੌਕੇ ਵਿਧਾਇਕ ਸ. ਪਾਹੜਾ ਨੇ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਦੀ ਵਰਤੋਂ ਕਰਕੇ ਲਾਭਪਾਤਰੀ ਬਿਨਾਂ ਕਿਸੇ ਵਾਧੂ ਦਸਤਾਵੇਜ਼ਾਂ ਨੂੰ ਨਾਲ ਲਿਆਏ ਬਗੈਰ ਈ-ਪੋਜ ਮਸ਼ੀਨ ਰਾਹੀਂ ਸਰਕਾਰੀ ਡਿਪੂਆਂ ਤੋਂ ਅਨਾਜ ਲੈ ਸਕਦੇ ਹਨ। ਸਮਾਰਟ ਰਾਸ਼ਨ ਕਾਰਡ ਪਰਿਵਾਰ ਦੇ ਵੇਰਵੇ ਹਾਸਲ ਕਰਨ ਲਈ ਈ-ਪੋਜ਼ ਮਸ਼ੀਨ ‘ਤੇ ਸਵਾਈਪ ਕੀਤਾ ਜਾਵੇਗਾ ਜਿਸ ਤੋਂ ਬਾਅਦ ਪਰਿਵਾਰ ਦੇ ਮੈਂਬਰ ਦੀ ਬਾਇਓ-ਮੈਟ੍ਰਿਕ ਪ੍ਰਮਾਣਿਕਤਾ ਅਨਾਜ ਦੇਣ ਲਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਇਹ ਕਾਰਡ ਸੂਬੇ ਦੇ ਕਿਸੇ ਵੀ ਡਿਪੂ ਤੇ ਵਰਤੇ ਜਾ ਸਕਦੇ ਹਨ। ਉਨ•ਾਂ ਸਮਾਰਟ ਰਾਸ਼ਨ ਕਾਰਡ ਦੀ ਸੁਰੱਖਿਆ ਅਤੇ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਕਿਹਾ ਕਿ ਚਿੱਪ ਵਿੱਚ ਏਕੀਕ੍ਰਿਤ ਲਾਭਪਾਤਰੀਆਂ ਦੇ ਵੇਰਵਿਆਂ ਨੂੰ ਲਾਕ ਕਰ ਦਿੱਤਾ ਗਿਆ ਹੈ ਜੋ ਕਿ ਪ੍ਰਮਾਣਿਤ ਯੰਤਰਾਂ ਤੋਂ ਹੀ ਪੜ•ੇ ਜਾਣਗੇ। ਫਾਈਲ ਦਾ ਢਾਂਚਾ ਇਸ ਤਰੀਕੇ ਨਾਲ ਡਿਜ਼ਾਇਨ ਕੀਤਾ ਗਿਆ ਹੈ ਕਿ ਇਹ ਸਿਰਫ ਪ੍ਰਮਾਣਿਤ ਈ-ਪੋਜ ਮਸ਼ੀਨਾਂ ਦੁਆਰਾ ਹੀ ਚਲਾਇਆ ਜਾ ਸਕੇਗਾ।
ਇਸ ਮੌਕੇ ਡਾ. ਸਤਨਾਮ ਸਿੰਘ ਨਿੱਜਰ , ਚੇਅਰਮੈਨ ਜ਼ਿਲ•ਾ ਯੋਜਨਾ ਬੋਰਡ ਗੁਰਦਾਸਪੁਰ, ਐਡਵੋਕੈਟ ਬਲਜੀਤ ਸਿੰਘ ਪਾਹੜਾ, ਚੇਅਰਮੈਨ ਮਿਲਕ ਪਲਾਂਟ ਗੁਰਦਾਸਪੁਰ, ਭੁਪਿੰਦਰ ਸਿੰਘ ਵਿੱਟੀ ਮੈਂਬਰ ਐਸ.ਐਸ.ਬੋਰਡ ਪੰਜਾਬ, ਰੋਸ਼ਨ ਜੋਸ਼ਫ ਜ਼ਿਲਾ ਪ੍ਰਧਾਨ ਕਾਂਗਰਸ ਪਾਰਟੀ, ਸ੍ਰੀਮਤੀ ਅਮਨਦੀਪ ਕੋਰ ਜ਼ਿਲਾ ਪ੍ਰਧਾਨ ਮਹਿਲਾ ਕਾਂਗਰਸ ਪਾਰਟੀ, ਹਿਮਾਂਸ਼ੂ ਕੱਕੜ ਜ਼ਿਲ•ਾ ਖੁਰਾਕ ਅਤੇ ਸਪਲਾਈ ਕੰਟਰੋਲਰ, ਕੰਵਲਜੀਤ ਸਿੰਘ ਟੋਨੀ ਪੀਏ ਆਦਿ ਹਾਜ਼ਰ ਸਨ।
ਅੱਜ ਜ਼ਿਲ•ਾ ਪੱਧਰੀ ਸਮਾਗਮ ਤੋਂ ਇਲਾਵਾ ਵੱਖ-ਵੱਖ ਸਬ ਡਵੀਜਨਾਂ ਵਿੱਚ ਵੀ ਸਮਾਰਟ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ।