ਜ਼ਿਲਾ ਚੋਣ ਦਫ਼ਤਰ ਵੱਲੋਂ ਬੱਸ ਸਟੈਂਡ ਵਿਖੇ ਵੋਟਰ ਜਾਗਰੂਕਤਾ ਕੈਂਪ

ਨਵਾਂਸ਼ਹਿਰ, 30 ਜੂਨ 2021
ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਚੋਣ ਦਫ਼ਤਰ ਵੱਲੋਂ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਲੋਕਾਂ ਨੂੰ ਆਪਣੀ ਵੋਟ ਆਨਲਾਈਨ ਰਜਿਸਟਰ ਕਰਨ ਅਤੇ ਵੋਟਰ ਕਾਰਡ ਆਨਲਾਈਨ ਡਾਊਨਲੋਡ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਯੋਗ ਵਿਅਕਤੀਆਂ ਤੋਂ ਨਵੀਂ ਵੋਟ ਬਣਾਉਣ ਅਤੇ ਵੋਟ ਵਿਚ ਸੋਧ ਕਰਵਾਉਣ ਲਈ ਫਾਰਮ ਵੀ ਪ੍ਰਾਪਤ ਕੀਤੇ ਗਏ। ਇਸ ਮੌਕੇ ਚੋਣ ਕਾਨੂੰਗੋ ਦਲਜੀਤ ਸਿੰਘ, ਕੁਲਬੀਰ ਸਿੰਘ, ਅਜੀਤ ਸਿੰਘ, ਰਾਕੇਸ਼ ਕੁਮਾਰ, ਪਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ।
ਜ਼ਿਲਾ ਚੋਣ ਦਫ਼ਤਰ ਵੱਲੋਂ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਲਗਾਏ ਗਏ ਵੋਟਰ ਜਾਗਰੂਕਤਾ ਕੈਂਪ ਦਾ ਦਿ੍ਰਸ਼।