ਬਰਨਾਲਾ, 22 ਅਗਸਤ
ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਚੰਡੀਗੜ ਵੱਲੋਂ ਪ੍ਰਾਪਤ ਪੱਤਰ ਮਿਤੀ 21/08/2020 ਰਾਹੀਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਕੋਵਿਡ ਮਹਾਮਾਰੀ ਦੀ ਰੋਕਥਾਮ ਲਈ ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਬਰਨਾਲਾ ਦੀਆਂ ਸੀਮਾਵਾਂ ਅੰਦਰ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 31 ਅਗਸਤ 2020 ਤੱਕ ਲਾਗੂ ਰਹਿਣਗੇ।