ਹੁਣ ਗੈਰ ਜਰੂਰੀ ਸ਼ੇ੍ਰਣੀ ਦੀਆਂ ਦੁਕਾਨਾਂ ਸ਼ਾਮ 5 ਵਜੇ ਤੱਕ ਖੁੱਲ ਸਕਣਗੀਆਂ
ਫਾਜ਼ਿਲਕਾ, 1 ਜੂਨ 2021
ਜ਼ਿਲਾ ਮੈਜਿਸਟ੍ਰੇਟ ਸ: ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਕੋਵਿਡ ਦੇ ਮੱਦੇਨਜਰ ਲਗਾਈਆਂ ਪਾਬੰਦੀਆਂ ਤਹਿਤ ਨਵੇਂ ਹੁਕਮ ਜਾਰੀ ਕਰਦਿਆਂ ਦੁਕਾਨਾਂ ਖੋਲਣ ਦ ਸਮੇਂ ਵਿਚ ਤਬਦੀਲੀ ਕੀਤੀ ਹੈ। ਇਹ ਹੁਕਮ 10 ਜੂਨ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟ੍ਰੇਟ ਸ: ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਵੱਲੋਂ ਜਾਰੀ ਹੁਕਮ ਅਨੁਸਾਰ ਜਰੂਰੀ ਵਸਤਾਂ ਦੀਆਂ ਦੁਕਾਨਾਂ ਜਿਵੇਂ ਮਿਠਾਈ, ਬੇਕਰੀ, ਕੰਨਫੈਕਸ਼ਨਰੀ ਸ਼ਾਪ, ਦੁੱਧ, ਬ੍ਰੈਡ, ਸਬਜੀਆਂ, ਫਲਾਂ, ਡੇਅਰੀ ਅਤੇ ਪੋਲਟਰੀ ਉਤਪਾਦ ਜਿਵੇਂ ਆਂਡੇ, ਮੀਟ, ਮੱਛੀ ਨਾਲ ਸਬੰਧਤ ਉਤਪਾਦ, ਅਖ਼ਬਾਰਾਂ ਦੀ ਸਪਲਾਈ, ਪਸ਼ੂਆਂ ਦੇ ਚਾਰੇ ਦੀ ਸਪਲਾਈ ਅਤੇ ਪੀਣ ਦੇ ਪਾਣੀ ਦੀ ਸਪਲਾਈ ਨਾਲ ਸਬੰਧਤ ਦੁਕਾਨਾਂ ਸਾਰੇ ਦਿਨਾਂ ਦੌਰਾਨ ਸਵੇਰੇ 6 ਤੋਂ ਸਵੇਰੇ 9 ਵਜੇ ਤੱਕ ਖੁੱਲ ਸਕਣਗੀਆਂ। ਇਸ ਤੋਂ ਬਿਨਾਂ ਬਾਕੀ ਸਾਰੀਆਂ ਗੈਰ ਜਰੂਰੀ ਸਮਾਨ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ ਸੋਮਵਾਰ ਤੋਂ ਸੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੀਆਂ। ਰੈਸਟੋਰੈਂਟ, ਹੋਟਲ, ਕੈਫੇ, ਕੋਫੀ ਸ਼ਾਪ, ਫਾਸਟਫੂਟ ਆਉਟਲੇਟ, ਢਾਬੇ ਆਦਿ ਸਿਰਫ ਹੋਮ ਡਲੀਵਰੀ ਕਰ ਸਕਣਗੇ ਅਤੇ ਸਵੇਰੇ 6 ਤੋਂ ਦੁਪਹਿਰ ਰਾਤ 9 ਵਜੇ ਤੱਕ ਖੁੱਲਣਗੇ। ਇੱਥੇ ਬੈਠ ਕੇ ਖਾਣਾ ਆਦਿ ਖਾਣ ਦੀ ਮਨਾਹੀ ਹੋਵੇਗੀ।
ਹਫਤਾਵਾਰੀ ਕਰਫਿਊ ਸੁੱਕਰਵਾਰ ਬਾਅਦ ਸ਼ਾਮ 5 ਵਜੇ ਤੋਂ ਸੋਮਵਾਰ ਸਵੇਰ 6 ਵਜੇ ਤੱਕ ਪੂਰੇ ਜ਼ਿਲੇ ਵਿਚ ਲਾਗੂ ਰਹੇਗਾ।
ਇਸੇ ਤਰਾਂ ਬੈਂਕ 50 ਫੀਸਦੀ ਸਟਾਫ ਨਾਲ ਕੰਮ ਕਰਣਗੇ ਅਤੇ ਇੰਨਾਂ ਵਿਚ ਛੁੱਟੀ ਵਾਲੇ ਦਿਨ ਨੂੰ ਛੱਡ ਕੇ ਬਾਕੀ ਦਿਨ ਸਵੇਰੇ 10 ਤੋਂ ਬਾਅਦ ਦੁਪਹਿਰ 2 ਵਜੇ ਤੱਕ ਲੈਣ ਦੇਣ ਹੋਵੇਗਾ ਜਦ ਕਿ ਬੈਂਕ ਬ੍ਰਾਂਚ ਸ਼ਾਮ 4 ਵਜੇ ਬੰਦ ਹੋਵੇਗੀ।
ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਦੇ ਮੱਦੇਨਜ਼ਰ ਬਾਜ਼ਾਰ, ਜਨਤਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ਵਿੱਚ ਜ਼ਰੂਰੀ ਸਾਵਧਾਨੀਆਂ ਅਪਣਾਈਆਂ ਜਾਣ, ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਭੀੜ ਵਾਲੇ ਸਥਾਨਾਂ ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਜਾਂ ਜੇਕਰ ਜ਼ਿਆਦਾ ਜ਼ਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ। ਇਸ ਤੋਂ ਇਲਾਵਾ ਜਨਤਕ ਕੰਮ ਸਥਾਨਾਂ @ਤੇ ਮਾਸਕ ਪਹਿਨਣ, ਜਨਤਕ ਥਾਵਾਂ @ਤੇ ਨਾ ਥੁੁੱਕਣ ਅਤੇ ਸਮੇਂ-ਸਮੇਂ @ਤੇ ਹੱਥ ਸਾਬਣ ਤੇ ਸੈਨੇਟਾਈਜ਼ਰ ਨਾਲ ਸਾਫ਼ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਇਨਾਂ ਹੁਕਮਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਪਦਾ ਪ੍ਰਬੰਧਨ ਮੈਨੇਜਮੈਂਟ ਐਕਟ ਦੀ ਧਾਰਾ 51 ਤੋਂ 60 ਤੱਕ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।