ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਪਾਬੰਦੀਆਂ ’ਚ 10 ਜੁਲਾਈ ਤੱਕ ਵਾਧਾ

ਬਾਰ, ਪੱਬ ਤੇ ਅਹਾਤੇ 50 ਫ਼ੀਸਦੀ ਸਮਰੱਥਾ ਨਾਲ
ਖੁੱਲ ਸਕਣਗੇ
ਬਰਨਾਲਾ, 1 ਜੁਲਾਈ 2021
ਪੰਜਾਬ ਸਰਕਾਰ ਦੇ ਗ਼੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਵਿਚ ਜ਼ਿਲਾ ਮੈਜਿਸਟ੍ਰੇਟ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ 10 ਜੁਲਾਈ 2021 ਤੱਕ ਦਾ ਵਾਧਾ ਕੀਤਾ ਗਿਆ ਹੈ।
ਜਾਰੀ ਹੁਕਮਾਂ ਅਨੁਸਾਰ ਹੁਨਰ ਵਿਕਾਸ ਕੇਂਦਰ ਅਤੇ ਯੂਨੀਵਰਸਿਟੀਆਂ ਨੰੂ ਖੋਲਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਬਾਸ਼ਰਤੇ ਸਟਾਫ਼ ਅਤੇ ਵਿਦਿਆਰਥੀਆਂ ਦੇ ਘੱਟੋ ਘੱਟ ਕੋਵਿਡ ਵੈਕਸੀਨ ਦੀ ਇਕ ਖੁਰਾਕ ਜ਼ਰੂਰ ਲੱਗੀ ਹੋਵੇ। ਹੁਕਮਾਂ ਅਨੁਸਾਰ ਬਾਰ, ਪੱਬ ਅਤੇ ਅਹਾਤੇ 50 ਫ਼ੀਸਦੀ ਸਮਰੱਥਾ ਨਾਲ ਖੋਲਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਨਾਂ ਵਿਚ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੋਵੇਗਾ ਅਤੇ ਵੇਟਰ, ਸਰਵਰ ਅਤੇ ਹੋਰ ਕਰਮਚਾਰੀਆਂ ਦੇ ਕੋਵਿਡ ਵੈਕਸੀਨ ਦੀ ਘੱਟੋ ਘੱਟ ਇਕ ਡੋਜ਼ ਜ਼ਰੂਰ ਲੱਗੀ ਹੋਵੇ।
ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਉਪਰੋਕਤ ਹੁਕਮਾਂ ਦੀ ਉਲੰਘਣਾ ਕਰਨ ’ਤੇ ਆਈਪੀਸੀ ਦੀ ਧਾਰਾ 188 ਅਤੇ ਆਫਤ ਪ੍ਰਬੰਧਨ ਐਕਟ 2005 ਦੀ ਧਾਰਾ 51 ਤੋਂ 60 ਅਧੀਨ ਕਾਰਵਾਈ ਕੀਤੀ ਜਾਵੇਗੀ।

Spread the love