ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਕਸ-10 ਕਾਰਡ ਰੀਨਿਊ ਹੋਣੇ ਮੁੜ ਹੋਏ ਸ਼ੁਰੂ

SANJEEV KUMAR
ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਨਵਾਂਸ਼ਹਿਰ, 19 ਅਗਸਤ 2021
ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਕਸ-10 ਕਾਰਡ ਰੀਨਿਊ ਕਰਨ ਦਾ ਕੰਮ ਮੁੜ ਸ਼ੁਰੂ ਹੋ ਚੁੱਕਾ ਹੈ। ਉਨਾਂ ਜ਼ਿਲੇ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਜਿਨਾਂ ਬੇਰੋਜ਼ਗਾਰ ਪ੍ਰਾਰਥੀਆਂ ਦਾ ਐਕਸ-10 ਕਾਰਡ ਫਰਵਰੀ 2020 ਤੋਂ ਅੱਜ ਤੱਕ ਰੀਨਿਊ ਨਹੀਂ ਹੋਇਆ ਹੈ, ਉਹ ਆਪਣਾ ਐਕਸ-10 ਕਾਰਡ ਬਿਊਰੋ ਵਿਖੇ ਆ ਕੇ ਰੀਨਿਊ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਇਹ ਕਾਰਡ 31 ਦਸੰਬਰ 2021 ਤੱਕ ਦੀ ਅਵਧੀ ਲਈ ਰੀਨਿਊ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪੰਜਾਬ ਵਿਚ ਕੋਵਿਡ-19 ਮਹਾਂਮਾਰੀ ਦਾ ਫੈਲਾਅ ਰੋਕਣ ਲਈ ਸਰਕਾਰ ਵੱਲੋਂ ਸੂਬੇ ਭਰ ਵਿਚ 23 ਮਾਰਚ 2020 ਤੋਂ ਲਾਕਡਾਊਨ ਅਤੇ ਕਰਫਿਊ ਲਗਾ ਦਿੱਤਾ ਗਿਆ ਸੀ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਜ਼ਿਲਾ ਰੋਜ਼ਗਾਰ ਦਫ਼ਤਰ ਵੱਲੋਂ ਪਬਲਿਕ ਡੀਿਗ ਬੰਦ ਕਰ ਦਿੱਤੀ ਗਈ ਸੀ, ਜਿਸ ਕਾਰਨ ਬੇਰੋਜ਼ਗਾਰ ਉਮੀਦਵਾਰ ਰੋਜ਼ਗਾਰ ਦਫ਼ਤਰ ਵਿਖੇ ਆ ਕੇ ਆਪਣਾ ਐਕਸ-10 ਕਾਰਡ ਰੀਨਿਊ ਨਹੀਂ ਕਰਵਾ ਸਕੇ ਸਨ।
ਫੋਟੋ :-ਸੰਜੀਵ ਕੁਮਾਰ, ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ।