ਕਿਸਾਨਾਂ ਨੂੰ ਕਰੀਬ 258 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ
ਨਵਾਂਸ਼ਹਿਰ, 26 ਅਪ੍ਰੈਲ :
ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 173396 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 174470 ਮੀਟਿ੍ਰਕ ਟਨ ਕਣਕ ਵਿਚੋਂ 173396 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਉਨਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 51880 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 38578 ਮੀਟਿ੍ਰਕ ਟਨ, ਪਨਸਪ ਵੱਲੋਂ 36714 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 23404 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 22820 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦਾ ਭੁਗਤਾਨ ਲਗਾਤਾਰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕੀਤਾ ਜਾ ਰਿਹਾ ਹੈ ਅਤੇ ਜ਼ਿਲੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 257.79 ਕਰੋੜ ਰੁਪਏ ਦੀ ਅਦਾਇਗੀ ਉਨਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 78.36 ਕਰੋੜ, ਮਾਰਕਫੈੱਡ ਵੱਲੋਂ 64.47 ਕਰੋੜ, ਪਨਸਪ ਵੱਲੋਂ 66.47 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 38.66 ਅਤੇ ਐਫ. ਸੀ. ਆਈ ਵੱਲੋਂ 9.83 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸੇ ਤਰਾਂ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਸਾਰੇ ਖ਼ਰੀਦ ਕੇਂਦਰਾਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੇ ਇਹਤਿਆਤ ਵਰਤੇ ਜਾਣੇ ਯਕੀਨੀ ਬਣਾਏ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।