*ਕਿਸਾਨਾਂ ਨੂੰ ਕਰੀਬ 469 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ
ਨਵਾਂਸ਼ਹਿਰ, 6 ਮਈ :
ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਅੰਤਿਮ ਪੜਾਅ ’ਤੇ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ ਮੰਡੀਆਂ ’ਚ ਪਹੁੰਚੀ ਸਾਰੀ 260376 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 74423 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 59499 ਮੀਟਿ੍ਰਕ ਟਨ, ਪਨਸਪ ਵੱਲੋਂ 61378 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 30455 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 34599 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 22 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਜ਼ਿਲੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 468.66 ਕਰੋੜ ਰੁਪਏ ਦੀ ਅਦਾਇਗੀ ਉਨਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 143.17 ਕਰੋੜ, ਮਾਰਕਫੈੱਡ ਵੱਲੋਂ 111.84 ਕਰੋੜ, ਪਨਸਪ ਵੱਲੋਂ 115.59 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 55.33 ਅਤੇ ਐਫ. ਸੀ. ਆਈ ਵੱਲੋਂ 42.69 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 178150 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।