ਉਦਯੋਗਪਤੀਆਂ ਨੇ ਸ਼੍ਰੀ ਸੋਨੀ ਨੂੰ ਮੁਸ਼ਕਲਾਂ ਸਬੰਧੀ ਦਿੱਤਾ ਮੈਮੋਰੰਡਮ
ਅੰਮ੍ਰਿਤਸਰ 2 ਅਗਸਤ 2021 ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਆਪਣੇ ਨਿਵਾਸ ਸਥਾਨ ਤੇ ਮਿਲਣ ਆਏ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਉਹ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੀ ਹਰ ਸੰਭਵ ਕੋਸ਼ਿਸ ਕਰਨਗੇ।
ਸ਼੍ਰੀ ਕ੍ਰਿਸ਼ਨ ਕੁਮਾਰ ਸ਼ਰਮਾ ਕੁਕੂ ਪ੍ਰਧਾਨ ਅੰਮ੍ਰਿਤਸਰ ਟੈਕਸਟਾਈਲ ਪ੍ਰੋਸੈਸਰ ਐਸੋਸੀਏਸ਼ਨ ਦੀ ਅਗਵਾਈ ਵਿੱਚ ਇਕ ਵਫ਼ਦ ਨੇ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਸ੍ਰੀ ਸੋਨੀ ਨੂੰ ਇਕ ਮੈਮੋਰੰਡਮ ਦਿੱਤਾ। ਸ੍ਰੀ ਸੋਨੀ ਨੇ ਕਿਹਾ ਕਿ ਤੁਹਾਡੀਆਂ ਸਾਰੀਆਂ ਮੁਸਕਲਾਂ ਦਾ ਹੱਲ ਮਿਥੇ ਸਮੇਂ ਦੇ ਅੰਦਰ ਅੰਦਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਰਡਰ ਰੇਂਜ ਦੇ ਜਿਲਿ੍ਹਆਂ ਵਿੱਚ ਪੈਂਦੀ ਇੰਡਸਟਰੀ ਨੂੰ 1965, 1971 ਦੀਆਂ ਜੰਗਾਂ ਦੌਰਾਨ ਅਤੇ ਫਿਰ ਅੱਤਵਾਦ ਦੌਰਾਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਨੇ ਉਦਯੋਗਪਤੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਪੰਜਾਬ ਰਾਜ ਦੀ ਇੰਡਸਟਰੀ ਨੂੰ ਹਰ ਪੱਖੋਂ ਖੁਸ਼ਹਾਲ ਵੇਖਣਾ ਚਾਹੁੰਦੇ ਹਨ ਅਤੇ ਇਸ ਲਈ ਲਗਾਤਾਰ ਯਤਨਸ਼ੀਲ ਹਨ। ਸ੍ਰੀ ਸੋਨੀ ਨੇ ਕਿਹਾ ਕਿ ਜਿਲੇ੍ਹ ਦੀ ਇੰਡਸਟਰੀ ਨੂੰ ਮੁੜ ਲੀਹਾਂ ਤੇ ਲਿਆਂਦਾ ਜਾਵੇਗਾ ਅਤੇ ਇਸ ਸਬੰਧੀ ਸਰਕਾਰ ਕਈ ਨਵੀਆਂ ਯੋਜਨਾਵਾਂ ਲਿਆ ਰਹੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਨੇ ਵਪਾਰੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆ ਕੇ ਕਾਫੀ ਰਾਹਤ ਦਿੱਤੀ ਹੈ।
ਸ੍ਰੀ ਸੋਨੀ ਨੇ ਉਦਯੋਗਪਤੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪ੍ਰਦੂਸ਼ਣ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਜੋ ਵੀ ਮੁਸ਼ਕਲਾਂ ਹਨ ਨੂੰ ਤੁਰੰਤ ਦੂਰ ਕੀਤਾ ਜਾਵੇਗਾ। ਸ੍ਰੀ ਸੋਨੀ ਨੇ ਕਿਹਾ ਕਿ ਰਾਜ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਉਸ ਰਾਜ ਵਿੱਚ ਇੰਡਸਟਰੀ ਆਪਣੇ ਪੈਰਾਂ ਤੇ ਪੂਰੀ ਤਰ੍ਹਾਂ ਖੜੀ ਹੋਵੇ। ਉਨ੍ਹਾਂ ਕਿਹਾ ਕਿ ਰਾਜ ਵਿੱਚ ਇੰਡਸਟਰੀ ਨੂੰ ਮਜਬੂਤ ਕਰਨ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਨੂੰ ਪਹਿਲਾਂ ਵਾਂਗ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ।
ਇਸ ਮੌਕੇ ਸ੍ਰੀ ਸੁਰਿੰਦਰ ਕੁਮਾਰ, ਸ੍ਰੀ ਰਾਮ ਸ਼ਰਨ, ਸ੍ਰੀ ਕਮਲ ਡਾਲਮੀਆ, ਸ੍ਰੀ ਯੋਗੇਸ਼ ਕਪੂਰ, ਸ੍ਰੀ ਅਸਵਨੀ ਕੁਮਾਰ ਪੱਪੂ, ਸ੍ਰੀ ਰਾਜੀਵ ਸ਼ਰਮਾ, ਸ੍ਰੀ ਕੁਲਭੂਸ਼ਣ ਕੁਮਾਰ, ਸ੍ਰੀ ਰਾਕੇਸ਼ ਕੁਮਾਰ, ਸ੍ਰੀ ਅਮਿਤ ਸੇਠੀ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਰਾਜੇਸ਼ ਕਪੂਰ, ਸ੍ਰੀ ਅਵਿਨਾਸ਼ ਮਹਾਜਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਉਦਯੋਗਪਤੀ ਹਾਜਰ ਸਨ।
ਕੈਪਸ਼ਨ ਉਦਯੋਗਪਤੀਆਂ ਇੰਡਸਟਰੀ ਸਬੰਧੀ ਆ ਰਹੀਆਂ ਮੁਸ਼ਕਲਾਂ ਤਹਿਤ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿੰਦੇ ਹੋਏ।
ਉਦਯੋਗਪਤੀਆਂ ਨਾਲ ਮੀਟਿਗ ਕਰਦੇ ਹੋਏ।