ਫਾਜ਼ਿਲਕਾ 14 ਅਗਸਤ 2021
ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿਮ ਕਾਰਡ ਰੱਖਣ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ 30 ਸਤੰਬਰ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਵਾਇਰਲੈਸ ਮੋਨੀਟਰਿੰਗ ਓਰਗਨਾਈਜੇਸ਼ਨ ਵੱਲੋਂ ਕੀਤੇ ਗਏ ਸਰਵੇ ਮੁਤਾਬਿਕ ਪੰਜਾਬ ਦੇ ਅੰਤਰ-ਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ 3-4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿਮ ਕਾਰਡ ਦੀ ਐਕਟੀਵਿਟੀ ਪਾਈ ਗਈ ਹੈ। ਇਸ ਲਈ ਉਕਤ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਫਾਜ਼ਿਲਕਾ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਉਪਰਾਲੇ ਕੀਤੇ ਜਾਣੇ ਜਰੂਰੀ ਹਨ।