ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 859 ਸੈਂਪਲ ਹੋਰ-ਡਿਪਟੀ ਕਮਿਸ਼ਨਰ

KULWANT SINGH DC
ਪਰਾਲੀ ਨੂੰ ਅੱਗ ਲੱਗਣ ਦੀ ਸੂਰਤ ਵਿਚ ਮੌਕੇ ਉਤੇ ਪਹੁੰਚ ਕੇ ਰਿਪੋਰਟ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ

ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 324 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ
ਤਰਨ ਤਾਰਨ, 03 ਅਗਸਤ 2021
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 859 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 324 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 02 ਅਗਸਤ ਨੂੰ ਭੇਜੇ ਗਏ 514 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7974 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7593 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,17,526 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,09,409 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 535 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 08 ਰਹਿ ਗਈ ਹੈ, ਜਿੰਨਾਂ ਨੂੰ ਘਰਾਂ `ੳਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

Spread the love