ਤਾਰਨ ਤਾਰਨ, 23 ਅਪ੍ਰੈਲ : — ਫਰਦ ਸੇਵਾ ਹੁਣ ‘ਈ-ਸੇਵਾ’ ਪੰਜਾਬ ਪੋਰਟਲ ਰਾਹੀਂ ਸੇਵਾ ਕੇਂਦਰਾਂ ਵੱਲੋਂ ਉਪਲਬੱਧ ਕਰਵਾਏ ਜਾਣ ਦੀ ਸ਼ੁਰੂਆਤ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਸਮੂਹ 21 ਸੇਵਾ ਕੇਂਦਰਾਂ ਵਿਚ ਇਹ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਪ੍ਰਾਰਥੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾ ਕੇ 20 ਰੁਪਏ ਫੀਸ ਸਹਿਤ ਹੁਣ ਆਪਣੇ ਨੇੜਲੇ ਸੇਵਾ ਕੇਂਦਰਾਂ ਵਿਚ ਫਰਦ ਦੀ ਕਾਪੀ ਅਪਲਾਈ ਕਰ ਸਕਦੇ ਹਨ।