ਨਵਾਂਸ਼ਹਿਰ, 7 ਜੁਲਾਈ 2021
ਕੋਵਿਡ-19 ਸਬੰਧੀ ਪਹਿਲਾਂ ਤੋਂ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਹੁਕਮ ਜਾਰੀ ਕਰਦਿਆਂ ਜ਼ਿਲੇ ਵਿਚ ਕਰਫਿਊ ਦੇ ਹੁਕਮਾਂ ਦੌਰਾਨ ਸਾਰੀਆਂ ਦੁਕਾਨਾਂ (ਜ਼ਰੂਰੀ ਅਤੇ ਗੈਰ-ਜ਼ਰੂਰੀ) ਹਫ਼ਤੇ ਦੇ ਸੱਤ ਦਿਨ (ਰੋਜ਼ਾਨਾ) ਰਾਤ ਦੇ 8 ਵਜੇ ਤੱਕ ਖੋਲਣ ਦੀ ਆਗਿਆ ਦਿੱਤੀ ਹੈ। ਜ਼ਿਲਾ ਮੈਜਿਸਟ੍ਰੇਟ ਨੇ ਇਸ ਦੇ ਨਾਲ ਹੀ ਇਹ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਸਰਕਾਰ ਵੱਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਅਤੇ ਕੋਵਿਡ-19 ਸਬੰਧੀ ਪ੍ਰੋਟੋਕੋਲ, ਜਿਵੇਂ ਕਿ ਸਮਾਜਿਕ ਦੂਰੀ ਬਣਾਏ ਰੱਖਣਾ, ਮਾਸਕ ਪਾਉਣਾ, ਸੈਨੀਟਾਈਜ਼ਰ ਦੀ ਵਰਤੋਂ ਆਦਿ ਦੀ ਪਾਲਣਾ ਯਕੀਨੀ ਯਕੀਨੀ ਬਣਾਈ ਜਾਵੇ।
ਡਾ. ਸ਼ੇਨਾ ਅਗਰਵਾਲ, ਜ਼ਿਲਾ ਮੈਜਿਸਟ੍ਰੇਟ।