ਜ਼ਿਲੇ ਵਿਚ 9, 10, 14 ਅਤੇ 16 ਸਤੰਬਰ ਨੂੰ ਲੱਗਣਗੇ ਮੈਗਾ ਰੁਜ਼ਗਾਰ ਮੇਲੇ-ਡਾ. ਸ਼ੇਨਾ ਅਗਰਵਾਲ

ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨਵਾਂਸ਼ਹਿਰ, 2 ਸਤੰਬਰ 2021 ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲਾ ਪੱਧਰ ’ਤੇ ਲਗਾਏ ਜਾ ਰਹੇ ਮੈਗਾ ਰੁਜ਼ਗਾਰ ਮੇਲਿਆਂ ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ 9, 10, 14 ਅਤੇ 16 ਸਤੰਬਰ ਨੂੰ ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਨਾਂ ਮੇਲਿਆਂ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਕੀਤਾ। ਉਨਾਂ ਦੱਸਿਆ ਕਿ ਇਹ ਰੁਜ਼ਗਾਰ ਮੇਲੇ 9 ਅਤੇ 10 ਸਤੰਬਰ ਨੂੰ ਆਈ. ਟੀ. ਆਈ ਨਵਾਂਸ਼ਹਿਰ, 14 ਸਤੰਬਰ ਨੂੰ ਸਿੱਖ ਨੈਸ਼ਨਲ ਕਾਲਜ ਬੰਗਾ ਅਤੇ 16 ਸਤੰਬਰ ਨੂੰ ਰਿਆਤ ਇੰਸਟੀਚਿਊਟ ਰੈਲ ਮਾਜਰਾ, ਬਲਾਚੌਰ ਵਿਖੇ ਲਗਾਏ ਜਾਣਗੇ। ਉਨਾਂ ਦੱਸਿਆ ਕਿ ਇਨਾਂ ਰੁਜ਼ਗਾਰ ਮੇਲਿਆਂ ਵਿਚ ਦਸਵੀਂ, ਬਾਰਵੀਂ, ਗ੍ਰੈਜੂਏਟ ਅਤੇ ਆਈ. ਟੀ. ਆਈ ਪਾਸ ਬੇਰੁਜ਼ਗਾਰ ਉਮੀਦਵਾਰ ਭਾਗ ਲੈ ਸਕਦੇ ਹਨ। ਉਨਾਂ ਦੱਸਿਆ ਕਿ ਰੁਜ਼ਗਾਰ ਮੇਲਿਆਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ। ਅਧਿਕਾਰੀਆਂ ਨੂੰ ਰੁਜ਼ਗਾਰ ਮੇਲਿਆਂ ਸਬੰਧੀ ਡਿਊਟੀਆਂ ਦੀ ਵੰਡ ਕਰਦਿਆਂ ਉਨਾਂ ਦੱਸਿਆ ਕਿ ਰੁਜ਼ਗਾਰ ਮੇਲਿਆਂ ਵਿਚ ਭਾਗ ਲੈਣ ਲਈ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰੀ ਹੋਵੇਗੀ, ਜਿਨਾਂ ਵਿਚ ਸਮਾਜਿਕ ਦੂਰੀ ਤੋਂ ਇਲਾਵਾ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਇਨਾਂ ਰੁਜ਼ਗਾਰ ਮੇਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਉਨਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਇਨਾਂ ਰੁਜ਼ਗਾਰ ਮੇਲਿਆਂ ਸਬੰਧੀ ਪਿੰਡਾਂ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਪੰਚਾਇਤਾਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕਰਨ। ਇਸੇ ਤਰਾਂ ਉਨਾਂ ਨਗਰ ਕੌਂਸਲਾਂ ਦੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਵੱਖ-ਵੱਖ ਵਾਰਡਾਂ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਇਨਾਂ ਮੇਲਿਆਂ ਸਬੰਧੀ ਜਾਗਰੂਕ ਕਰਨ ਦੀ ਹਦਾਇਤ ਕੀਤੀ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਰੁਜ਼ਗਾਰ ਦੇ ਮੌਕੇ ਹਾਸਲ ਕਰ ਸਕਣ। ਉਨਾਂ ਜ਼ਿਲੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਨਾਂ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਬਲਾਚੌਰ ਦੀਪਕ ਰੋਹੇਲਾ, ਸਹਾਇਕ ਕਮਿਸ਼ਨਰ ਅਨਿਲ ਗੁਪਤਾ, ਤਹਿਸੀਲਦਾਰ ਨਵਾਂਸ਼ਹਿਰ ਬਲਜਿੰਦਰ ਸਿੰਘ, ਡੀ. ਡੀ. ਪੀ. ਓ ਦਵਿੰਦਰ ਕੁਮਾਰ, ਜ਼ਿਲਾ ਰੁਜ਼ਗਾਰ ਅਫ਼ਸਰ ਸੰਜੀਵ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :-ਮੈਗਾ ਰੁਜ਼ਗਾਰ ਮੇਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਜ਼ਿਲਾ ਰੁਜ਼ਗਾਰ ਅਫ਼ਸਰ ਸੰਜੀਵ ਕੁਮਾਰ ਤੇ ਹੋਰ।

Spread the love