ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਨਾਭਾ ਦੀਆ ਜੇਲ੍ਹਾਂ ‘ਚ ਬੰਦ ਕੈਦੀਆਂ ਨਾਲ ਵੀਡੀਓ ਕਾਨਫਰੰਂਸਿੰਗ ਰਾਹੀਂ ਗੱਲਬਾਤ

ਨਾਭਾ/ਪਟਿਆਲਾ, 12 ਮਈ , 2021  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਅਜੈ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਅੱਜ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ ਵੱਲੋਂ ਮੈਕਸੀਮਮ ਸਿਕਿਉਰਿਟੀ ਜੇਲ ਨਾਭਾ ਅਤੇ ਨਵੀਂ ਜ਼ਿਲ੍ਹਾ ਜੇਲ ਨਾਭਾ ਦੇ ਕੈਦੀਆਂ ਨਾਲ ਵੀਡੀਓ ਕਾਨਫਰੰਂਸਿੰਗ ਰਾਹੀਂ ਗੱਲ ਬਾਤ ਕੀਤੀ ਗਈ।
ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਉਕਤ ਜੇਲ੍ਹਾਂ ‘ਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਉਨ੍ਹਾਂ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਕੈਦੀਆਂ ਨੂੰ ਮਾਸਕ ਪਹਿਨਣ, ਸਮੇਂ-ਸਮੇਂ ‘ਤੇ ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਕੇ ਰੱਖਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਦੋਨਾਂ ਜੇਲ ਦੇ ਸੁਪਰਡੈਂਟਾਂ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖ ਦੀ ਹਦਾਇਤ ਕੀਤੀ। ਇਸ ਦੌਰਾਨ 45 ਦੇ ਕਰੀਬ ਕੈਦੀ ਹਾਜ਼ਰ ਸਨ।

Spread the love