ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਜ਼ਿਲ੍ਹੇ ਦੇ 130 ਕਿੰਨਰਾਂ ਨੂੰ ਵੰਡੀਆਂ ਸੁੱਕੇ ਰਾਸ਼ਨ ਦੀਆਂ ਕਿੱਟਾਂ

ਸਹਾਇਤਾ ਲਈ ਹੈਲਪਲਾਈਨ ਨੰਬਰ 0161-2400051 ‘ਤੇ ਕੀਤਾ ਜਾ ਸਕਦਾ ਹੈ ਸੰਪਰਕ
ਲੁਧਿਆਣਾ, 20 ਮਈ,2021 ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਹੈਲਪਲਾਈਨ ਨੰਬਰ 0161-2400051 ਤੇ ਪ੍ਰਾਪਤ ਹੋਈ ਸੂਚਨਾ ਦੇ ਸਨਮੁੱਖ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਅੱਜ 20 ਮਈ, 2021 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ‘ਗੂੰਜ’ ਐਨ.ਜੀ.ਓ. ਨਵੀਂ ਦਿੱਲੀ ਅਤੇ ਮਾਨਸਾ ਫਾਂਊਡੇਸ਼ਨ ਵੈਲਫੇਅਰ ਸੋਸਾਇਟੀ, ਲੁਧਿਆਣਾ ਦੇ ਸਹਿਯੋਗ ਨਾਲ ਏ.ਡੀ.ਆਰ. ਸੈਂਟਰ, ਲੁਧਿਆਣਾ ਵਿੱਚ ਜਿਲ੍ਹਾ ਲੁਧਿਆਣਾ ਦੇ 130 ਲੋੜਵੰਦ ਕਿੰਨਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ ।
ਇਸ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਪੈਰਾ ਲੀਗਲ ਵਲੰਟੀਅਰ ਮੈਡਮ ਮੋਹਿਨੀ ਮਹੰਤ ਅਤੇ ਮੈਡਮ ਸਪਨਾ ਮੱਕੜ ਵੱਲੋਂ ਸਮੂਹ ਕਿੰਨਰ ਜਾਤੀ ਲਈ ਕੀਤੇ ਗਏ ਇਸ ਸ਼ਲਾਘਾਯੋਗ ਕਦਮ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦਾ ਧੰਨਵਾਦ ਕੀਤਾ ਗਿਆ ।
ਇਸ ਮੌਕੇ ਸ੍ਰੀ ਪੀ.ਐਸ.ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੋਰੋਨਾ ਵਾਇਰਸ ਦੇ ਸਬੰਧ ਵਿੱਚ ਆਮ ਲੋਕਾਂ ਨੂੰ ਜਾਣਕਾਰੀ ਅਤੇ ਮਦਦ ਮੁਹੱਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ 24×7 ਹੈਲਪਲਾਈਨ ਨੰਬਰ 0161-2400051 ਜਾਰੀ ਕੀਤਾ ਗਿਆ ਜਿਸ ‘ਤੇ ਕਾਲ ਕਰਕੇ ਕਿਸੇ ਵੀ ਲੋੜਵੰਦ ਵਿਕਅਤੀ ਵੱਲੋਂ ਕੋਰੋਨਾ ਵਾਇਰਸ ਸਬੰਧੀ ਅਤੇ ਮੁਫਤ ਕਾਨੂੰਨੀ ਸਹਾਇਤਾ ਲਈ ਜਾਣਕਾਰੀ ਜਾਂ ਮਦਦ ਹਾਸਲ ਕੀਤੀ ਜਾ ਸਕਦੀ ਹੈ।

Spread the love