ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਅੰਤਰਰਾਸ਼ਟਰੀ ਸੀਨੀਅਰ

ਸਿਟੀਜ਼ਨ ਦਿਵਸ
ਨਵਾਂਸ਼ਹਿਰ, 21 ਅਗਸਤ 2021
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਅਤੇ ਮਾਨਯੋਗ ਸ. ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਨਿਰਦੇਸ਼ਾਂ ਤਹਿਤ ਬਿਰਧ ਆਸ਼ਰਮ ਭਰੋਮਜਾਰਾ ਵਿਖੇ ਅੰਤਰਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ ਮਨਾਇਆ ਗਿਆ । ਇਸ ਮੌਕੇ ਹਰਪ੍ਰੀਤ ਕੌਰ, ਚੀਫ ਜੂਡੀਸ਼ੀਅਲ ਮੈਜਿਸਟ੍ਰੈਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਨੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੀਨੀਅਰ ਸੀਟੀਜਨ ਐਕਟ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਬਜ਼ੁਰਗ ਨੇ ਮਿਤੀ 29.12.2007 ਤੋਂ ਬਾਅਦ ਆਪਣੀ ਸੰਪਤੀ ਕਿਸੇ ਨੂੰ ਤਬਾਦਲੇ ਹਿਬਾਨਾਮਾ ਆਦਿ ਰਾਹੀ ਇਸ ਸ਼ਰਤ ਉੱਪਰ ਦਿੱਤੀ ਹੋਵੇ ਕਿ ਉਹ ਬਜ਼ੁਰਗ ਦੀ ਦੇਖਭਾਲ ਕਰੇਗਾ, ਪਰ ਬਾਅਦ ਉਹ ਲਾਭਪਾਤਰ ਬਜ਼ੁਰਗ ਦੀ ਦੇਖਭਾਲ ਕਰਨ ਤੋਂ ਗੁਰੇਜ਼ ਕਰੇ ਤਾਂ ਉਹ ਬਜ਼ੁਰਗ ਆਪਣੀ ਸੰਪਤੀ ‘ ਦਾ ਮੇਨਟੇਨੈਂਸ ਐਂਡ ਵੈਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨਸ ਐਕਟ 2007 ’ ਤਹਿਤ ਵਾਪਸ ਮੰਗ ਸਕਦਾ ਹੈ। ਇਸ ਦੇ ਲਈ ਦਰਖਾਸਤ ਮੇਨਟੇਨੈਂਸ ਟ੍ਰਿਬਿਊਨਲ (ਐਸ.ਡੀ. ਐੱਮ ਦਫਤਰ) ਵਿਖੇ ਲਗਵਾਉਣੀ ਹੁੰਦੀ ਹੈ । ਇਸ ਮੌਕੇ ਬਜ਼ੁਰਗਾਂ ਦੇ ਆਧਾਰ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰਨਾਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ । ਇਸ ਮੌਕੇ ਨਿਰਮਲ ਸਿੰਘ ਅਤੇ ਸਾਗਰ ਪੀ.ਐਲ.ਵੀ ਤੇ ਹੋਰ ਹਾਜ਼ਰ ਸਨ

Spread the love