ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਸੀਨੀਅਰ ਸਿਟੀਜਨ ਦਿਵਸ ਮਨਾਇਆ ਗਿਆ

ਲੁਧਿਆਣਾ, 23 ਅਗਸਤ 2021 ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ 21 ਅਗਸਤ, 2021 ਨੂੰ ‘World Senior Citizen Day’ ਮਨਾਇਆ ਗਿਆ ।
ਇਸ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ “Red Cross Senior Citizen’s Home” ਸਰਾਭਾ ਨਗਰ, ਲੁਧਿਆਣਾ ਅਤੇ ‘Nishkam Sewa Ashram’ (Senior Citizen’s Home) ਪਿੰਡ ਦਾਦ, ਪੱਖੋਵਾਲ ਰੋਡ, ਲੁਧਿਆਣਾ ਵਿੱਚ ਵਿਸ਼ੇਸ਼ ਸੈਮੀਨਾਰਾਂ ਦਾ ਆਯੋਜਨ ਕਰਵਾਇਆ ਗਿਆ ।
ਇਨ੍ਹਾਂ ਸੈਮੀਨਾਰਾਂ ਦੌਰਾਨ ਉਪਰੋਕਤ ਬਿਰਧ ਆਸ਼ਰਮਾਂ ਵਿੱਚ ਰਹਿ ਰਹੇ ਸੀਨੀਅਰ ਸਿਟੀਜ਼ਨਜ਼ ਨੂੰ ‘NALSA (Legal Services to Senior Citizens) Scheme, 2016’ ਅਤੇ ‘Maintenance and Welfare of Parents and Senior Citizens Act, 2007’ ਦੀਆਂ ਵੱਖ-ਵੱਖ ਧਾਰਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਇਨ੍ਹਾਂ ਸੈਮੀਨਾਰਾਂ ਦੌਰਾਨ ਬਜ਼ੁਰਗ ਵਿਅਕਤੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ।

Spread the love