ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਸੀਨੀਅਰ ਹਾਈ ਸਕੂਲ ਪਿੰਡ ਮਿਸ਼ਰੀ ਵਾਲਾ ਵਿਖੇ ਨਾਲਸਾ ਸਕੀਮਾਂ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ

11 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ
ਫਿਰੋਜ਼ਪੁਰ 2 ਸਤੰਬਰ 2021 ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਸਰਕਾਰੀ ਸੀਨੀਅਰ ਹਾਈ ਸਕੂਲ ਪਿੰਡ ਮਿਸ਼ਰੀ ਵਾਲਾ ਵਿਖੇ ਨਾਲਸਾ ਸਕੀਮਾਂ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।
ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਏਕਤਾ ਉੱਪਲ ਵੱਲੋਂ ਦੱਸਿਆ ਕਿ ਇਸ ਦਫ਼ਤਰ ਵੱਲੋਂ ਗਰੀਬੀ ਰੇਖਾ ਤੋਂ ਹੇਠਾਂ ਜੀਵਨ ਜਿਉਂ ਰਹੇ ਲੋਕਾਂ ਲਈ ਇਹ ਸਕੀਮ ਬਣਾਈ ਗਈ ਹੈ। ਇਸ ਦੇ ਤਹਿਤ ਲੀਗਲ ਸਰਵਿਸਜ਼ ਅਥਾਰਟੀ ਫਿਰੋਜ਼ਪੁਰ ਵੱਲੋਂ ਦਫ਼ਤਰ ਸਹਾਇਕ ਲੇਬਰ ਕਮਿਸ਼ਨਰ ਫਿਰੋਜ਼ਪੁਰ ਨਾਲ ਮਿਲ ਕੇ ਮਿਹਨਤ ਮਜਦੂਰੀ ਕਰ ਰਹੇ ਵਿਅਕਤੀਆਂ ਨੂੰ ਲੇਬਰ ਕਮਿਸ਼ਨਰ ਦੇ ਦਫ਼ਤਰ ਰਜਿਸਟਰਡ ਕਰਵਾ ਕੇ ਉਨ੍ਹਾਂ ਲਈ ਵੱਧ ਤੋਂ ਵੱਧ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਕੀਤਾ ਗਿਆ ।ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਮੁਫ਼ਤ ਕਾਨੂੰਨੀ ਸੇਵਾਵਾਂ, ਮਿਡੀਏਸ਼ਨ ਸੈਂਟਰ, ਵਿਕਟਮ ਕੰਪਨਸੇਸ਼ਨ ਸਕੀਮ, ਲੋਕ ਅਦਾਲਤਾਂ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ ।
ਇਸ ਤੋਂ ਬਾਅਦ ਜੱਜ ਸਾਹਿਬ ਨੇ ਸਥਾਈ ਲੋਕ ਅਦਾਲਤ ਅਤੇ ਮਹੀਨੇਵਾਰ ਲੱਗਣ ਵਾਲੀਆਂ ਮਹੀਨਾਵਾਰ ਲੋਕ ਅਦਾਲਤਾਂ ਅਤੇ ਮਿਤੀ 11 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰ੍ਹਾਂ ਆਮ ਜਨਤਾ ਇਸ ਦਫ਼ਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਉਠਾ ਸਕਦੇ ਹਨ । ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 1968 ਦਾ ਵੀ ਪ੍ਰਚਾਰ ਕੀਤਾ ਗਿਆ । ਇਹ ਸੈਮੀਨਾਰ ਇਸ ਸਕੂਲ ਦੇ ਪ੍ਰਿੰਸੀਪਲ ਸਾਹਿਬ ਵੱਲੋਂ ਕਰਵਾਇਆ ਗਿਆ । ਅੰਤ ਵਿੱਚ ਇਸ ਸਕੂਲ ਦੇ ਪ੍ਰਿੰਸੀਪਲ ਜੀਆਂ ਵੱਲੋਂ ਜੱਜ ਸਾਹਿਬ ਦਾ ਅਤੇ ਇਸ ਦਫ਼ਤਰ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ।

Spread the love