ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਫ਼ਤਰ ਦੇ ਬਾਹਰ ਹੈਲਪ ਡੈਸਕ ਲਗਾਇਆ

ਗੁਰਦਾਸਪੁਰ , 2 ਸਤੰਬਰ 2021 ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਅਜੇ ਤਿਵਾਰੀ, ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਰਮੇਸ਼ ਕੁਮਾਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਸ੍ਰੀਮਤੀ ਨਵਦੀਪ ਕੌਰ ਗਿੱਲ ਸਿਵਲ ਜੱਜ (ਸੀਨੀਰ ਡਵੀਜ਼ਨ)-ਕਮ-ਸੀ.ਜੇ.ਐਮ. ਸਹਿਤ ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਦੇ ਬਾਹਰ ਹੈਲਪ ਡੈਸਕ ਲਗਾਇਆ ਗਿਆ ਅਤੇ ਇਸ ਹੈਲਪ ਡੈਸਕ ਰਾਹੀਂ ਸ੍ਰੀਮਤੀ ਨਵਦੀਪ ਕੌਰ ਗਿੱਲ ਸਿਵਲ ਜੱਜ (ਸੀਨੀਰ ਡਵੀਜ਼ਨ)-ਕਮ-ਸੀ.ਜੇ.ਐਮ. ਸਹਿਤ ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਨੇ ਲੋਕਾਂ ਨੂੰ ਇਸ ਹੈਲਪ ਡੈਸਕ ਸਥਾਪਿਤ ਕਰਨ ਦੇ ਮੰਤਵ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਇਸ ਹੈਲਪ ਡੈਸਕ ਦਾ ਮੰਤਵ Matrimonial Distutes ( ਵਿਵਹੁਤਾ ਝਗੜਿਆਂ) ਜਿਵੇਂ ਕਿ ਤਲਾਕ ਸਬੰਧੀ, ਦਾਜ ਸਬੰਧੀ ਕੇਸਾਂ ਨੂੰ ਨਿਪਟਾਉਣਾ ਹੈ । ਉਹਨਾਂ ਦੱਸਿਆ ਕਿ ਵਿਵਾਹੁਤਾ ਝਗੜਿਆਂ ਨੂੰ ਕੋਰਟ ਵਿੱਚ ਲਗਾਉਣ ਤੋਂ ਪਹਿਲਾ ਹੀ ਇਸ ਹੈਲਪ ਡੈਸਕ ਰਾਹੀਂ ਪ੍ਰੀ-ਲੀਟੀਗੇਟਿਵ ਪ੍ਰਣਾਲੀ ਰਾਹੀਂ ਕੇਸ ਨੂੰ ਮੀਡੀਏਸ਼ਨ ਸੈਂਟਰ ਵਿੱਚ ਲਗਾ ਕੇ ਨਿਪਟਾਰਾ ਕੀਤਾ ਜਾ ਸਕਦਾ ਹੈ । ਇਹ ਝਗੜੇ ਆਪਸੀ ਸਹਿਮਤੀ ਨਾਲ ਹੀ ਨਿਪਟਾਏ ਜਾਂਦੇ ਹਨ ਇਸ ਨਾਲ ਸਮੇਂ ਅਤੇ ਧੰਨ ਦੀ ਬਚਤ ਹੁੰਦੀ ਹੈ।