ਜ਼ਿਲ੍ਹਾ ਤਰਨ ਤਾਰਨ ਦੇ 95 ਖਰੀਦ ਕੇਂਦਰਾਂ ‘ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਤਰੀਕੇ ਨਾਲ ਜਾਰੀ-ਡਿਪਟੀ ਕਮਿਸ਼ਨਰ

ਮੰਡੀਆਂ ਵਿੱਚ ਪਹੁੰਚੀ 4,87,828 ਮੀਟਰਿਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 4,76,735 ਮੀਟਰਿਕ ਟਨ ਕਣਕ ਦੀ ਖ਼ਰੀਦ
ਤਰਨ ਤਾਰਨ, 28 ਅਪ੍ਰੈਲ :
ਜ਼ਿਲ੍ਹਾ ਤਰਨ ਤਾਰਨ ਦੇ 95 ਖਰੀਦ ਕੇਂਦਰਾਂ ‘ਤੇ ਇਸ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਤਰੀਕੇ ਨਾਲ ਜਾਰੀ ਹੈ ਅਤੇ 27 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 4,87,828 ਮੀਟਰਿਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4,76,735 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਵਿੱਚੋਂ 27 ਅਪ੍ਰੈਲ ਤੱਕ ਪਨਗ੍ਰੇਨ ਵੱਲੋਂ 1,34,817 ਮੀਟਰਿਕ ਟਨ, ਮਾਰਕਫੈੱਡ ਵੱਲੋਂ 1,04,355 ਮੀਟਰਿਕ ਟਨ, ਪਨਸਪ ਵੱਲੋਂ 87442 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 72,293 ਮੀਟਰਿਕ ਅਤੇ ਐਫ. ਸੀ. ਆਈ. ਵੱਲੋਂ 77828 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ 27 ਅਪ੍ਰੈਲ ਤੱਕ ਤੱਕ ਕਿਸਾਨਾਂ ਨੂੰ ਖਰੀਦੀ ਗਈ ਫਸਲ ਦੀ 473 ਕਰੋੜ 20 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਉਨਾਂ ਕਿਹਾ ਕਿ ਮੰਡੀਆਂ ਵਿੱਚੋਂ ਖ਼ਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 96,797 ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।
ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਖ਼ਰੀਦ ਕੇਂਦਰਾਂ ਵਿੱਚ ਜਿਥੇ ਕਣਕ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਉਥੇ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਲਈ ਵੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਫਸਲ ਦੀ ਤੁਰੰਤ ਖਰੀਦ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਹਨਾਂ ਕੋਈ ਪ੍ਰੇਸ਼ਾਨੀ ਨਾ ਆਵੇ।

Spread the love