ਜ਼ਿਲ੍ਹਾ ਤਰਨ ਤਾਰਨ ਵਿੱਚ 80436 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ

ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ 
ਤਰਨ ਤਾਰਨ, 22 ਅਪ੍ਰੈਲ :
ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 80436 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਰੋਹਿਤ ਮਹਿਤਾ,  ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ ਅਤੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ ਤੋਂ ਇਲਾਵਾ ਸਿਹਤ ਵਿਭਾਗ ਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 213107 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 205243 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 3296 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1546 ਸੈਂਪਲ ਹੋਰ ਲਏ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 4893 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 3958 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ 19 ਅਪ੍ਰੈਲ ਨੂੰ ਭੇਜੇ ਗਏ 1318 ਸੈਂਪਲਾਂ ਵਿੱਚ 98 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 1220 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 283 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 10 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 273 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 737 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 396 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 05 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 58 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 05 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।
Spread the love