ਖਾਣੇ, ਈ-ਕਾਮਰਸ ਕੰਪਨੀਆਂ, ਕੋਰੀਆਂ ਕੰਪਨੀਆਂ ਅਤੇ ਡਾਕ ਵਿਭਾਗ ਦੇ ਪਾਰਸਲ ਦੀ ਡਿਲਵਰੀ ਲਈ ਕਰਫਿਊ ਪਾਸ ਦੀ ਜ਼ਰੂਰਤ ਨਹੀਂ
ਪਟਿਆਲਾ, 1 ਜੂਨ 2021
ਜ਼ਿਲ੍ਹਾ ਮੈਜਿਸਟਰੇਟ ਕਮ- ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਹੁਕਮ ਜਾਰੀ ਕਰਦਿਆ ਦੱਸਿਆ ਕਿ ਖਾਣੇ, ਈ-ਕਾਮਰਸ ਕੰਪਨੀਆਂ, ਕੋਰੀਅਰ ਕੰਪਨੀਆਂ ਅਤੇ ਡਾਕ ਵਿਭਾਗ ਦੇ ਪਾਰਸਲ ਦੀ ਡਿਲਵਰੀ ਕਰਨ ਵਾਲਿਆਂ ਨੂੰ ਕਰਫਿਊ ਪਾਸ ਦੀ ਜ਼ਰੂਰਤ ਨਹੀਂ ਹੋਵੇਗੀ, ਉਨ੍ਹਾਂ ਦੇ ਸ਼ਨਾਖਤੀ ਕਾਰਡ ਦੀ ਪਛਾਣ ਹੀ ਮੁੱਖ ਹੋਵੇਗੀ।
ਹੁਕਮ ਨੰਬਰ: 3350-66/ਐਮ.2 ਮਿਤੀ 31-05-2021 ਦੀ ਲਗਾਤਾਰਤਾ ਵਿੱਚ ਜਾਰੀ ਹੁਕਮਾਂ ‘ਚ ਸਪਸ਼ਟ ਕੀਤਾ ਗਿਆ ਹੈ ਕਿ ਉਕਤ ਸਾਮਾਨ ਦੀਆਂ ਡਿਲਵਰੀਆਂ ਕਰਨ ਵਾਲਿਆਂ ਲਈ ਵੱਖਰੇ ਤੌਰ ‘ਤੇ ਕਰਫਿਊ ਪਾਸ ਦੀ ਜ਼ਰੂਰਤ ਨਹੀਂ ਹੈ, ਪਰ ਉਨ੍ਹਾਂ ਕੋਲ ਸ਼ਨਾਖ਼ਤੀ ਕਾਰਡ ਹੋਣਾ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਆਮ ਲੋਕਾਂ ਨੂੰ ਕਿਹਾ ਗਿਆ ਹੈ ਕਿ ਬਾਜ਼ਾਰਾਂ, ਜਨਤਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ‘ਚ ਜਰੂਰੀ ਇਹਤਿਆਤ ਵਰਤੇ ਜਾਣ, ਜਿਨ੍ਹਾਂ ‘ਚ ਸਮਾਜਿਕ ਦੂਰੀ ਤੇ ਮਾਸਕ ਪਾਕੇ ਰੱਖੇ ਜਾਣੇ ਯਕੀਨੀ ਬਣਾਏ ਜਾਣ। ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਜ਼ਿਆਦਾ ਜ਼ਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਜਾਇਆ ਜਾਵੇ। ਇਸ ਤੋਂ ਬਿਨ੍ਹਾਂ ਜਨਤਕ ਕੰਮ ਵਾਲੇ ਸਥਾਨਾਂ ‘ਤੇ ਮਾਸਕ ਪਾਉਣੇ, ਜਨਤਕ ਥਾਵਾਂ ‘ਤੇ ਨਾ ਥੁੱਕਣ ਅਤੇ ਸਮੇਂ-ਸਮੇਂ ‘ਤੇ ਹੱਥ ਸਾਬਣ ਨਾਲ ਧੋਣ ਜਾਂ ਸੈਨੇਟਾਈਜ ਕਰਨੇ ਵੀ ਯਕੀਨੀ ਬਣਾਏ ਜਾਣ।