ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲੇ ਅੰਦਰ ਚੱਲ ਰਹੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਦੇ ਹੁਕਮ ਜਾਰੀ

ਸਮੂਹ ਸੇਵਾ ਕੇਂਦਰ ਅਗਲੇ ਹੁਕਮਾਂ ਤਕ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤਕ ਖੁੱਲ੍ਹਣਗੇ

ਗੁਰਦਾਸਪੁਰ, 12 ਮਈ , 2021 ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਕ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਵਧੀਕ ਸਕੱਤਰ-ਕਮ-ਡਾਇਰੈਕਟਰ, ਪੰਜਾਬ ਸਟੇਟ ਈ-ਸੇਵਾ ਗਵਰਨੈੱਸ ਸੁਸਾਇਟੀ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ ਅਗਲੇ ਹੁਕਮਾਂ ਤਕ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤਕ ਕੀਤਾ ਗਿਆ ਹੈ।

ਇਹ ਹੁਕਮ ਤੁਰੰਤ ਲਾਗੂ ਹੋਵੇਗਾ।

Spread the love