ਬਰਨਾਲਾ, 6 ਮਈ
ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ : 5/18/2016-4lg4/692717/1 ਮਿਤੀ 18-02-2016 ਅਤੇ ਨੋਟੀਫਿਕੇਸ਼ਨ ਨੰਬਰ : S.O.438/P.1.9/1994/S30/2016 ਮਿਤੀ 29-03-2016 ਰਾਹੀਂ ਪੰਜਾਬ ਰਾਜ ਵਿੱਚ ਪਲਾਸਟਿਕ ਲਿਫਾਫਿਆਂ ਤੇ ਪੰਜਾਬ ਪਲਾਸਟਿਕ ਕੈਰੀ ਬੈਗਜ਼ (ਮੈਨੂਫੈਕਚਰਜ਼, ਯੂਜਿਜ ਅਤੇ ਡਿਸਪੋਜਲ) ਕੰਟਰੋਲ ਐਕਟ-2005 ਅਨੁਸਾਰ ਪਲਾਸਟਿਕ ਲਿਫਾਫਿਆਂ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਇਸ ਐਕਟ ਤਹਿਤ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਲਾਸਟਿਕ ਕੈਰੀ ਬੈਗਜ਼ (ਮੈਨੂੰਫੈਕਚਰਜ਼, ਯੂਜ਼ਿਜ਼, ਡਿਸਪੋਜ਼ਲ) ਕੰਟਰੋਲ ਐਕਟ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੰਡਣ, ਵੇਚਣ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ ਮਿਤੀ 6 ਜੁਲਾਈ 2021 ਤੱਕ ਲਾਗੂ ਰਹਿਣਗੇ।