ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਈਲੈਟਸ ਸੈਂਟਰ ਖੋਲਣ ਦੀ ਪ੍ਰਵਾਨਗੀ, ਬਾਕੀ ਹਦਾਇਤਾਂ ਪਹਿਲਾਂ ਦੀ ਤਰ੍ਹਾਂ ਲਾਗੂ

ਫਾਜ਼ਿਲਕਾ, 26 ਜੂਨ 2021
ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਸੰਧੂ ਨੇ ਫੋਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਅਧਿਕਾਰਾ ਦੀ ਵਰਤੋਂ ਕਰਦਿਆਂ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜਰ ਕੋਵਿਡ-19 ਦੀ ਪਾਬੰਦੀਆਂ ਵਿਚ ਛੋਟ ਦਿੰਦਿਆਂ ਆਈਲੈਟਸ ਸੈਂਟਰ ਖੋਲਣ ਦੀ ਆਗਿਆ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪਹਿਲਾਂ ਲਗਾਈਆਂ ਪਾਬੰਦੀਆਂ ਨੂੰ 30 ਜੂਨ ਤੱਕ ਵਧਾਉਂਦਿਆਂ ਆਈਲੈਟਸ ਸੈਂਟਰ ਖੋਲਣ ਦੀ ਇਜਾਜਤ ਦਿੱਤੀ ਹੈ ਬਸ਼ਰਤ ਹੈ ਕਿ ਸੈਂਟਰਾਂ ਦੇ ਅਧਿਆਪਕਾਂ, ਸਟਾਫ ਅਤੇ ਪੜਨ ਆਉਣ ਵਾਲੇ ਵਿਦਿਆਰਥੀਆਂ ਦੇ ਵੈਕਸੀਨ ਦੀ ਘੱਟੋ-ਘਟ ਇਕ ਖੁਰਾਕ ਲੱਗੀ ਹੋਵੇਗੀ। ਉਨ੍ਹਾਂ ਕਿਹਾ ਕਿ ਬਾਕੀ ਪਾਬੰਦੀਆਂ ਪਹਿਲਾਂ ਦੀ ਤਰ੍ਹਾਂ ਲਾਗੂ ਰਹਿਣਗੀਆਂ।

Spread the love