ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੈਨ ਮਹਾਂਪਰਵ ਮੌਕੇ ਜ਼ਿਲ੍ਹਾ ਪਟਿਆਲਾ ‘ਚ ਅੰਡਾ ਮੀਟ ਨਾ ਵੇਚਣ ਦੀ ਅਪੀਲ

KUMAR AMIT
ਝੋਨੇ ਦੀ ਖਰੀਦ ਸਬੰਧੀ ਮਾਰਕਿਟ ਕਮੇਟੀਆਂ 'ਚ ਉੱਡਣ ਦਸਤੇ ਕਾਇਮ

ਪਟਿਆਲਾ, 3 ਸਤੰਬਰ 2021
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਜੈਨ ਮਹਾਂਪਰਵ ਸੰਬਤਸਰੀ ਮੌਕੇ 11 ਸਤੰਬਰ 2021 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਮੀਟ ਤੇ ਆਂਡੇ ਦੀਆਂ ਦੁਕਾਨਾਂ ‘ਤੇ ਅੰਡਾ ਮੀਟ ਨਾ ਵੇਚਣ ਦੀ ਅਪੀਲ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੈਨ ਮਹਾਂਪਰਵ ਮੌਕੇ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਅਪੀਲ ਕੀਤੀ ਹੈ ਕਿ 11 ਸਤੰਬਰ ਨੂੰ ਜੈਨ ਮਹਾਂਪਰਵ ਮੌਕੇ ਪਟਿਆਲਾ ਜ਼ਿਲ੍ਹੇ ਵਿੱਚ ਮੀਟ, ਆਂਡੇ ਦੀਆਂ ਦੁਕਾਨਾਂ ‘ਤੇ ਅੰਡਾ ਮੀਟ ਨਾ ਵੇਚਿਆ ਜਾਵੇ।

Spread the love